ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ 6 ਨਵੰਬਰ ਨੂੰ ਦੇਣਗੇ ਧਰਨਾ
- ਵੰਨ ਸੁਵੰਨ
- 05 Nov, 2025 07:56 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,5 ਨਵੰਬਰ
ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਬਤੌਰ ਗਰੁੱਪ ਬੀ ਕਰਾਫਟ ਇੰਸਟਰਕਟਰਜ਼ ਵਲੋਂ ਦਿਨ ਵਿਚ 8 ਘੰਟੇ ਅਤੇ ਹਫਤੇ ਵਿਚ 40 ਘੰਟੇ ਲਈ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਲਾਰੇ ਲਗਾਉਣ ਕਰਕੇ ਜਥੇਬੰਦੀ ਵਲੋਂ 6 ਨਵੰਬਰ ਨੂੰ ਤਰਨ ਤਾਰਨ ਸਾਹਿਬ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਪਰਿਵਾਰਾਂ ਸਮੇਤ ਧਰਨਾ ਦੇਣਗੇ।ਇਸ ਮੌਕੇ ਸੂਬਾ ਕਮੇਟੀ ਮੈਂਬਰ ਸੇਵਾ ਸਿੰਘ, ਸੁਖਰਾਜ ਸਿੰਘ, ਜਸਵਿੰਦਰ ਸਿੰਘ, ਹਰਚਰਨ ਸਿੰਘ, ਨਵਨੀਤ ਸਿੰਘ, ਕੁਲਵੰਤ ਸਿੰਘ ਸ੍ਰੀ ਧਨੰਜੈ,ਜਸਵਿੰਦਰ ਸਿੰਘ,ਮਹਿਕਮਦੀਪ ਸਿੰਘ,ਪ੍ਰਦੂਮਣ ਸਿੰਘ ਖਜਾਨਚੀ,ਕੁਲਜੀਤ ਕੌਰ,ਸਰਬਜੀਤ ਕੌਰ, ਕਰਮਜੀਤ ਕੌਰ,ਅਮਰਜੀਤ ਕੌਰ,ਸੁਰਿੰਦਰ ਕੌਰ, ਗੁਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ ਟਿੱਬਾ,ਰਾਜਨ ਕਪੂਰ,ਹਰਮੀਤ ਸਿੰਘ,ਜੀਵਨ ਸਿੰਘ ਆਦਿ ਨੇ ਦੱਸਿਆ ਕਿ ਧਰਨੇ ਸੰਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
Leave a Reply