Nazrana Times

ਪੰਜਾਬੀ

ਪਿੰਡ ਡਾਲੇਕੇ ਵਿਖੇ ਅਕਾਲੀ ਵਰਕਰਾਂ ਨਾਲ ਸਰਪੰਚ ਬਿੱਲਾ ਸ਼ੇਰੋਂ ਨੇ ਕੀਤੀ ਮਿਲਣੀ

17 Nov, 2026 06:22 PM

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,17 ਨਵੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਡਾਲੇਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮਿਲਣੀ ਦੌਰਾਨ ਪਿੰਡ ਡਾਲੇਕੇ ਦੀ ਸਮੁੱਚੀ ਅਕਾਲੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਪੂਰੀ ਮਿਹਨਤ, ਲਗਨ ਅਤੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਰਬਜੋਤ ਸਿੰਘ ਜੋਤਾ ਪ੍ਰਧਾਨ,ਪ੍ਰਗਟ ਸਿੰਘ ਪ੍ਰਧਾਨ, ਸਾਬਕਾ ਸਰਪੰਚ ਗੁਰਨਿਸ਼ਾਨਬੀਰ ਸਿੰਘ,ਡਾ.ਮਨਜਿੰਦਰ ਸਿੰਘ ਮੰਨਾ,ਗੁਰਜੀਤ ਸਿੰਘ ਠੇਕੇਦਾਰ,ਬਲਵਿੰਦਰ ਸਿੰਘ ਨੰਬਰਦਾਰ,ਰਣਯੋਧ ਸਿੰਘ ਯੋਧਾ ਪਹਿਲਵਾਨ,ਹਰਦੀਪ ਸਿੰਘ ਸੋਨੂੰ ਸ਼ਾਹ ਜੀਓਬਾਲਾ,ਸਤਨਾਮ ਸਿੰਘ,ਸ਼ਮਸ਼ੇਰ ਸਿੰਘ ਕਾਲਾ ਮੈਂਬਰ ਸਮੇਤ ਪਿੰਡ ਡਾਲੇਕੇ ਦੀ ਸਮੁੱਚੀ ਟੀਮ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਅਤੇ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।

Latest News