Nazrana Times

ਪੰਜਾਬੀ

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਮਿਲਿਆ ਵੱਡਾ ਬਲ

26 Sep, 2025 02:34 AM

ਕੋਟ ਧਰਮ ਚੰਦ ਕਲਾਂ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,25 ਸਤੰਬਰ

ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਮੌਜੂਦਾ ਪੰਚਾਇਤ ਮੈਂਬਰ ਸੁੱਚਾ ਸਿੰਘ , ਸਾਬਕਾ ਮੈਂਬਰ ਸੁਖਵਿੰਦਰ ਸਿੰਘ,ਮੁਖਵਿੰਦਰ ਸਿੰਘ,ਪ੍ਰਧਾਨ ਜਗਜੀਤ ਸਿੰਘ,ਗੱਜਣ ਸਿੰਘ,ਹਰਜੀਤ ਸਿੰਘ,ਰਣਜੀਤ ਸਿੰਘ ਆਦਿ ਨੂੰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ 'ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ,ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨ੍ਹਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਕੋਟ ਧਰਮ ਚੰਦ ਕਲਾਂ ਵਿੱਚ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ,ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ਤੇ ਬਿਠਾਉਣ ਲਈ ਉਤਾਵਲਾ ਹੈ। ਇਸ ਮੌਕੇ ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮਾਸਟਰ ਬਲਦੇਵ ਸਿੰਘ ਮੰਡ,ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #