ਇੰਸਬਰੁੱਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 22 ਨਵੰਬਰ ਨੂੰ ਮਨਾਇਆ ਜਾਵੇਗਾ : ਭਾਈ ਹਰਪ੍ਰੀਤ ਸਿੰਘ ਪੰਮਾ
- ਅੰਤਰਰਾਸ਼ਟਰੀ
- (Asia/Kolkata)
ਅੰਮ੍ਰਿਤਸਰ 14 ਨਵੰਬਰ (ਚਰਨਜੀਤ ਸਿੰਘ): ਗੁਰਦੁਆਰਾ ਇੰਸਬਰੁੱਕ, ਅਸਟਰੀਆ ਦੇ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਸਮੂਹ ਸਾਧ ਸੰਗਤ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 22 ਨਵੰਬਰ 2026, ਦਿਨ ਐਤਵਾਰ ਨੂੰ ਅਸਟਰੀਆ ਦੇ ਸ਼ਹਿਰ ਇੰਸਬਰੁੱਕ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਜਾਗੋਵਾਲਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਜੋੜਦਿਆਂ ਨਿਹਾਲ ਕਰੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੁਨੇਹਾ ਦਿੰਦੀਆਂ ਹਨ। ਸੰਗਤਾਂ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਭਾਈ ਪੰਮਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰੂ ਜਸ ਦਾ ਲਾਹਾ ਪ੍ਰਾਪਤ ਕਰਨ ਅਤੇ ਬੱਚਿਆਂ ਨੂੰ ਵੀ ਗੁਰਬਾਣੀ ਤੇ ਗੌਰਵਮਈ ਸਿੱਖ ਇਤਿਹਾਸ ਨਾਲ ਜੋੜਨ।
Leave a Reply