Nazrana Times

ਪੰਜਾਬੀ

ਵੱਡੀ ਖ਼ਬਰ: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਾਕਾਰ ਮਾਮਲੇ ‘ਚ ਹੋਈ ਉਮਰ ਕੈਦ

02 Apr, 2025 02:25 AM

ਚੰਡੀਗੜ੍ਹ, 1 ਅਪ੍ਰੈਲ 2025- ਸੋਧ ਸਿੰਘ ਬਾਜ਼

ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ।


ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ ਗੰਭੀਰ ਦੋਸ਼ ਸਨ, ਜਿਸ ਦੀ ਸ਼ਿਕਾਇਤ ਪੀੜਤਾ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਸਬੂਤਾਂ ਅਤੇ ਗਵਾਹੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਖ਼ਤ ਫੈਸਲਾ ਸੁਣਾਇਆ।


ਇਸ ਫੈਸਲੇ ਨੂੰ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਨਿਆਂ ਪ੍ਰਣਾਲੀ ਦੀ ਮਜ਼ਬੂਤੀ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਸਮਾਜਿਕ ਸੰਗਠਨਾਂ ਨੇ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਅਪਰਾਧੀਆਂ ਲਈ ਸਖ਼ਤ ਸੁਨੇਹਾ ਕਰਾਰ ਦਿੱਤਾ ਹੈ। ਇਸ ਫੈਸਲੇ ਨਾਲ ਪੀੜਤ ਪਰਿਵਾਰ ਨੂੰ ਵੀ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #