ਵੱਡੀ ਖ਼ਬਰ: ਹੁਣ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ, DC ਨੇ ਜਾਰੀ ਕੀਤੇ ਹੁਕਮ
- ਕਨੂੰਨ
- 11 Feb,2025

ਵੱਡੀ ਖ਼ਬਰ: ਹੁਣ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ, DC ਨੇ ਜਾਰੀ ਕੀਤੇ ਹੁਕਮ
ਰੂਪਨਗਰ/ਚੰਡੀਗੜ੍ਹ , 11 ਫਰਵਰੀ ਨਜ਼ਰਾਨਾ ਟਾਈਮਜ ਬਿਊਰੋ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਹਿਮਾਂਸ਼ੂ ਜੈਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਅਤੇਨਵ ਜੰਮੇ ਵਛੜਿਆ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।
ਇਸ ਤੋਂ ਇਲਾਵਾ ਪਸ਼ੂਆ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਹੁਕਮ 10 ਅਪ੍ਰੈਲ 2025 ਤੱਕ ਲਾਗੂ ਰਹੇਗਾ।
Posted By:

Leave a Reply