ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਅਧਿਆਪਕ ਜਗਦੀਪ ਸਿੰਘ ਦੇ ਘਰ ਅਫਸੋਸ ਕਰਨ ਗਏ
- ਰਾਜਨੀਤੀ
- 06 Jun, 2026 03:58 PM (Asia/Kolkata)
ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਦੇ ਲਈ ਠੋਸ ਕਦਮ ਚੁੱਕੇ- ਡਾਕਟਰ ਵੇਰਕਾ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਮਾਲੋਵਾਲ ਵਿਖੇ ਜਿੱਥੋਂ ਦੇ ਅਧਿਆਪਕ ਜਗਦੀਪ ਸਿੰਘ ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ ਦੇ ਗ੍ਰਹਿ ਵਿਖੇ ਉਹਨਾਂ ਦੇ ਪਰਿਵਾਰ ਦੇ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਇਸ ਮੌਕੇ ਪਰਿਵਾਰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਢੁਕਵੀ ਕਾਰਵਾਈ ਕਰਕੇ ਅਜੇ ਤੱਕ ਦੋਸ਼ੀਆਂ ਨੂੰ ਕਾਬੂ ਨਾ ਕਰਨ ਦਾ ਸ਼ਿਕਵਾ ਕਰਦਿਆਂ ਮੰਗ ਕੀਤੀ ਕਿ ਇਸ ਕਤਲ ਦਾ ਕੇਸ ਕਿਸੇ ਕੇਂਦਰੀ ਏਜੰਸੀ ਨੂੰ ਦਿੱਤਾ ਜਾਵੇ ਤੇ ਵਧੀਆ ਨਹੀਂ ਤਾਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਤੋਂ ਇਨਸਾਫ ਮਿਲਣ ਦੀ ਉਮੀਦ ਬਹੁਤ ਘੱਟ ਹੈ| ਡਾਕਟਰ ਵੇਰਕਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਹਨਾਂ ਦੀ ਹਰ ਮੁਸ਼ਕਿਲ ਵਿੱਚ ਸਾਥ ਦੇਣ ਦਾ ਵਾਅਦਾ ਕੀਤਾ|
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਉਹ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟਲਾ ਬਥੋਨਗੜ੍ਹ ਦੇ ਜਮਪਲ ਹਨ ਅਤੇ ਇਸ ਇਲਾਕੇ ਵਿੱਚ ਉਹਨਾਂ ਨੇ ਆਪਣਾ ਬਚਪਨ ਹੰਡਾਇਆ ਹੈ ਇਸ ਲਈ ਇਸ ਪ੍ਰਵਾਰ ਨਾਲ ਉਨਾਂ ਦਾ ਮੋਹ ਹੈ| ਦਿਨ ਬ ਦਿਨ ਵਿਗੜ ਰਹੀ ਕਾਨੂੰਨੀ ਵਿਵਸਥਾ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਕੇ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ |ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪੁਲਿਸ ਨੂੰ ਇਹ ਹਦਾਇਤ ਕੀਤੀ ਜਾਵੇ ਕਿ ਅਧਿਆਪਕ ਜਗਦੀਪ ਸਿੰਘ ਦੇ ਕਾਤਲਾਂ ਨੂੰ ਫੜ ਕੇ ਜੇਲ ਵਿੱਚ ਡੱਕਿਆ ਜਾਵੇ ਅਤੇ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰ ਨੂੰ ਭਰੋਸੇ ਵਿੱਚ ਲਿਆ ਜਾਵੇ | ਇਸ ਮੌਕੇ ਤੇ ਉਹਨਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ,ਸਾਬਕਾ ਸਰਪੰਚ ਕੁਲਵਿੰਦਰ ਸਿੰਘ ਮਾਲੋਵਾਲ, ਮਾਸਟਰ ਸਤਨਾਮ ਸਿੰਘ, ਮਾਸਟਰ ਜਗੀਰ ਸਿੰਘ, ਕੰਵਲਜੀਤ ਸਿੰਘ ਤਲਵੰਡੀ, ਬਲਦੇਵ ਸਿੰਘ ਤਲਵੰਡੀ , ਸਾਬੀ ਸੋਹਲ ਵੀ ਹਾਜ਼ਰ ਸਨ |
Leave a Reply