Nazrana Times

ਪੰਜਾਬੀ

ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

20 Jan, 2025 05:30 AM

ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਪਟਵਾਰੀ ਨੂੰ ਪਿੰਡ ਬਾਜੇਵਾਲਾ ਦੇ ਸ਼ਿਕਾਇਤਕਰਤਾ ਰਾਜਾ ਸਿੰਘ ਦੀ ਸ਼ਿਕਾਇਤ ‘ਤੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਦੋਸ਼ੀ ਮਹਿਲਾ ਪਟਵਾਰੀ ਨੂੰ ਪਹਿਲੀ ਕਿਸ਼ਤ ਦੇ 4,000 ਰੁਪਏ ਪਹਿਲਾਂ ਹੀ ਅਦਾ ਕਰ ਚੁੱਕਾ ਹੈ।ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਸਹਾਇਕ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #