ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨਜ਼ਰਾਨਾ ਟਾਈਮਜ਼ ਵਲਟੋਹਾ ,20 ਫਰਵਰੀ 2025

ਗੁਰਮੀਤ ਸਿੰਘ, ਵਲਟੋਹਾ 

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਵਿਚ ਬੱਚਿਆਂ ਦੇ ਚੰਗੇ ਭਵਿੱਖ ਅਤੇ ਸਕੂਲ ਦੀ ਚੜਦੀ ਕਲਾ ਤੇ ਤਰੱਕੀ ਲਈ ਸਮੂਹ ਸਟਾਫ 'ਤੇ ਮਿਹਰ ਭਰਿਆ ਹੱਥ ਰੱਖਣ ਵਾਸਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ, ਬਾਬਾ ਜਸਵੰਤ ਸਿੰਘ ਸੋਢੀ ਵੱਲੋ ਬੱਚਿਆ ਨੂੰ ਗੁਰਬਾਣੀ ਦਾ ਜਾਪ ਕਰਵਾਇਆ ਗਿਆ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਐਮਡੀ ਬਲਜੀਤ ਸਿੰਘ ਸੰਧੂ ਵੱਲੋਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਲਾਨਾ ਪ੍ਰੀਖਿਆਵਾਂ ਵਿਚ ਮਿਹਨਤ ਨਾਲ ਇਮਤਿਹਾਨ ਦੇ ਕੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਈ ਹੋਈ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਤੋਂ ਬਾਅਦ ਗੁਰੂ ਨਾਨਕ ਸਾਹਿਬ ਦਾ ਲੰਗਰ ਸਾਰੀ ਸੰਗਤ ਤੇ ਬੱਚਿਆ ਵਿੱਚ ਵਰਤਿਆ ਗਿਆ। ਕੈਪਸਨ - ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਹਾਜਰ ਵਿਦਿਆਰਥੀ, ਸਟਾਫ ਅਤੇ ਸੰਗਤ।