ਆਪ' ਦੇ ਸਰਗਰਮ ਆਗੂ ਜੱਬਰ ਸਿੰਘ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- 17 Feb,2025

ਕਿਹਾ; ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਛੱਡੀ ਹੈ ਆਮ ਆਦਮੀ ਪਾਰਟੀ
ਲੋਕ ਪੰਜਾਬ ਵਿੱਚ ਭਾਜਪਾ ਸਰਕਾਰ ਆਉਣ ਦੀ ਬੇਸਬਰੀ ਉਡੀਕ ਵਿੱਚ-ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,17 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਸਬਾ ਮੁਰਾਦਪੁਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਜੱਬਰ ਸਿੰਘ 'ਆਪ' ਨੂੰ ਛੱਡ ਕੇ ਆਪਣੇ ਮੋਹਤਬਰ ਸਾਥੀਆਂ ਮੰਨੂ ਸੰਧੂ,ਸਰਬਜੀਤ ਸਿੰਘ ਸਾਬੀ,ਗੁਰਚਰਨ ਸਿੰਘ ਆਦਿ ਸਮੇਤ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ,ਜਿੰਨਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਸਹਿ ਪ੍ਰਭਾਰੀ ਨਰੇਸ਼ ਸ਼ਰਮਾ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸ਼ਾਮਲ ਹੋਏ ਉਕਤ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਭਵਿੱਖ ਵਿੱਚ ਪੂਰੀ ਮਿਹਨਤ ਲਗਨ ਨਾਲ ਪਾਰਟੀ ਦੀ ਮਜਬੂਤੀ ਲਈ ਹਮੇਸ਼ਾਂ ਕੰਮ ਕਰਦੇ ਰਹਿਣਗੇ ਅਤੇ ਲੋਕਾਂ ਨੂੰ ਭਾਜਪਾ ਲਈ ਲਾਮਬੰਦ ਕਰਨਗੇ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠ ਦੀ ਰਾਜਨੀਤੀ ਕਰਕੇ ਪੰਜਾਬ ਨੂੰ ਬੁਰੇ ਹਲਾਤਾਂ ਵਿੱਚ ਧੱਸ ਦਿੱਤਾ ਹੈ,ਜਿਸ ਕਾਰਨ ਲੋਕਾਂ ਦਾ ਪੂਰੀ ਤਰਾਂ ਨਾਲ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ।ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਦੁਬਾਰਾ ਕ੍ਰਾਂਤੀ ਲਿਆਉਣ ਲਈ ਇਮਾਨਦਾਰ ਅਤੇ ਸੁਹਿਰਦ ਸਰਕਾਰ ਅਤੇ ਨੁਮਾਇੰਦਿਆਂ ਦੀ ਲੋੜ ਹੈ ਕਿਉਂਕਿ ਭਾਰਤ ਦੇ ਬਾਕੀ ਸੂਬੇ ਜਿੱਥੇ ਭਾਜਪਾ ਦੀ ਸਰਕਾਰ ਹੈ ਉਥੋਂ ਦੇ ਲੋਕ ਪੂਰੀ ਤਰਾਂ ਨਾਲ ਬਾਗੋਬਾਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਂ ਹੀ ਅਮਨ ਕਾਨੂੰਨ ਬਹਾਲ ਹੋ ਸਕਦਾ ਹੈ ਅਗਰ ਇਥੇ ਵੀ ਭਾਜਪਾ ਸਰਕਾਰ ਦੇ ਹੱਥਾਂ ਵਿੱਚ ਸੱਤਾ ਹੋਵੇ।ਉਨਾਂ ਕਿਹਾ ਕਿ ਰੋਜਾਨਾ ਹੀ ਪੰਜਾਬ ਵਿੱਚ ਹੁੰਦੀਆਂ ਘਟਨਾਵਾਂ ਤੋਂ ਲੋਕ ਸਹਿਮੇ ਹਨ ਅਤੇ ਇਸ ਸਹਿਮ ਚੋਂ ਨਿਕਲਣ ਲਈ ਭਾਜਪਾ ਸਰਕਾਰ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਰੋਹਿਤ ਸ਼ਰਮਾ,ਜ਼ਿਲ੍ਹਾ ਸਕੱਤਰ ਸਵਿੰਦਰ ਸਿੰਘ ਪੰਨੂ, ਸਰਕਲ ਤਰਨਤਾਰਨ ਸ਼ਹਿਰੀ ਪ੍ਰਧਾਨ ਪਵਨ ਕੁੰਦਰਾ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ, ਅੰਮ੍ਰਿਤ ਸ਼ਰਮਾ, ਹਰਦੇਵ ਸਿੰਘ ਮੁਰਾਦਪੁਰ, ਪਰਮਜੀਤ ਸਿੰਘ, ਅਸੀਸ ਚੀਮਾ, ਸਰਬਜੀਤ ਸਿੰਘ ਮੁਰਾਦਪੁਰ,ਲਵਰਾਜ ਸਿੰਘ ਗਿੱਦੜੀ ਬਘਿਆੜੀ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Posted By:

Leave a Reply