Nazrana Times

ਪੰਜਾਬੀ

ਬਿੱਲਾ ਸ਼ੇਰੋਂ ਵਲੋਂ ਚੋਹਲਾ ਸਾਹਿਬ ਤੇ ਚੰਬਾ ਕਲਾਂ ਵਿਖੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ

20 Jun, 2026 08:31 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,20 ਜੂਨ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੀ ਫ਼ੇਰੀ ਦੌਰਾਨ ਕਈ ਪਰਿਵਾਰਾਂ ਨਾਲ ਮੁਲਾਕ਼ਾਤ ਕੀਤੀ ਗਈ।ਇਸ ਦੌਰਾਨ ਪਿੰਡ ਚੰਬਾ ਕਲਾਂ ਵਿਖੇ ਦਲਜੀਤ ਸਿੰਘ ਅਤੇ ਚੋਹਲਾ ਸਾਹਿਬ ਤੋਂ ਸੂਬੇਦਾਰ ਦਇਆ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਬਿੱਲਾ ਸ਼ੇਰੋਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ।ਉਹਨਾ ਕਿਹਾ ਕਿ ਕਿਸੇ ਵੀ ਪਰਿਵਾਰ ਦੇ ਮੈਂਬਰ ਦਾ ਇਸ ਜਹਾਨ ਤੋਂ ਚਲੇ ਜਾਣਾ ਬਹੁਤ ਦੁੱਖਦਾਈ ਹੁੰਦਾ ਹੈ ਪਰ ਪਰਮਾਤਮਾ ਦੇ ਭਾਣੇ ਵਿੱਚ ਹਮੇਸ਼ਾ ਚੱਲਣਾ ਹੀ ਪੈਂਦਾ ਹੈ।

ਉਨ੍ਹਾਂ ਨੇ ਵਾਹਿਗੁਰੂ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ ਸਰਪੰਚ ਖ਼ਾਨ ਰਜ਼ਾਦਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਦਇਆ ਸਿੰਘ ਚੋਹਲਾ ਖੁਰਦ,ਬਲਰਾਜ ਸਿੰਘ ਤੇ ਜੁਗਰਾਜ ਸਿੰਘ ਪਿੰਕਾ ਆਸਟ੍ਰੇਲੀਆ ਆਦਿ ਹਾਜ਼ਰ ਸਨ

Posted By: Rakesh Nayyar

Latest News