ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
- ਸਿੱਖਿਆ/ਵਿਗਿਆਨ
- 18 Sep,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਸਤੰਬਰ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੁ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਲਾਇਬ੍ਰੇਰੀ ਓੁਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੇ ਸਰੋਤ,ਨਿਯਮ,ਬੁੱਕ ਰੀਡਿੰਗ ਦੀ ਮਹੱਤਤਾ ਬਾਰੇ ਦੱਸਿਆ ਗਿਆ।ਇਸ ਤੋਂ ਇਲਾਵਾ ਲਾਇਬ੍ਰੇਰੀਅਨ ਹਰਪਾਲ ਸਿੰਘ ਨੇ ਵਿਦਿਆਰਥੀਆਂ ਦੇ ਜੀਵਨ ਵਿਚ ਪੁਸਤਕਾਂ ਦੀ ਮਹੱਤਤਾ ਬਾਰੇ,ਆਨ-ਲਾਈਨ ਸਰੋਤਾਂ ਅਤੇ ਲਾਇਬ੍ਰੇਰੀ ਸਾਫਟਵੇਅਰ ਬਾਰੇ ਜਾਣਕਾਰੀ ਦਿੱਤੀ।ਡਾ.ਹਰਮਨਦੀਪ ਸਿੰਘ ਗਿੱਲ ਵੱਲੋਂ ਪ੍ਰੋਗਰਾਮ ਦੀ ਸ਼ਲਾਘਾ ਕੀਤੀ।
Posted By:

Leave a Reply