ਪਿੰਡ ਭੁੱਚਰ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਭਾਜਪਾ ਵਿੱਚ ਸ਼ਾਮਲ
- ਖੇਡ
- 18 Mar,2025

ਰਾਕੇਸ਼ ਨਈਅਰ ਚੋਹਲਾ
ਝਬਾਲ/ਤਰਨਤਾਰਨ,18 ਮਾਰਚ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਭੁੱਚਰ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਅਸ਼ੀਸ਼ ਚੀਮਾ ਦੀ ਪ੍ਰੇਰਨਾ ਸਦਕਾ ਗੁਰਸੇਵਕ ਸਿੰਘ ਦੇ ਗ੍ਰਹਿ ਵਿਖੇ ਸੈਂਕੜੇ ਲੋਕਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਸੇਵਕ ਸਿੰਘ,ਗੁਰਭੇਜ ਸਿੰਘ,ਮਨਜੀਤ ਸਿੰਘ,ਹਰਬਖਸ਼ ਸਿੰਘ ਲਾਡੀ ਸਾਹ,ਜਗਰੂਪ ਸਿੰਘ,ਰਣਜੀਤ ਸਿੰਘ, ਗੁਰਵਿੰਦਰ ਸਿੰਘ,ਗੁਲਰਾਜ ਸਿੰਘ, ਸੁਖਦੇਵ ਸਿੰਘ,ਗੁਰਪਿੰਦਰ ਸਿੰਘ,ਗੁਰਭੇਜ ਸਿੰਘ,ਕਾਹਨ ਸਿੰਘ,ਜੋਗਾ ਸਿੰਘ,ਸੁਖਬੀਰ ਸਿੰਘ,ਰਿੰਕਾ ਮਸੀਹ,ਸੁਖਬੀਰ ਸਿੰਘ, ਕੁਲਵਿੰਦਰ ਸਿੰਘ,ਗੁਰਲਾਲ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਪੰਜਾਬ ਦੇ ਲੋਕ ਆਪ ਮੁਹਾਰੇ ਇਸ ਲਈ ਜੁੜ ਰਹੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਪੰਜਾਬ ਵਿੱਚੋਂ ਨਸ਼ਾ,ਬੇਰੋਜਗਾਰੀ, ਕਤਲੋਗਾਰਦ,ਫਿਰੌਤੀਆਂ,ਡਕੈਤੀਆਂ ਖਤਮ ਕਰਨ ਦੇ ਸਮਰੱਥ ਸਿਰਫ ਭਾਰਤੀ ਜਨਤਾ ਪਾਰਟੀ ਹੀ ਹੈ,ਕਿਉਂਕਿ ਦੇਸ਼ ਦੇ ਦੂਸਰੇ ਸੂਬੇ ਜਿੱਥੇ ਭਾਜਪਾ ਦੀ ਸਰਕਾਰ ਹੈ ਉੱਥੋਂ ਦੇ ਲੋਕ ਸੁਖ ਦਾ ਜੀਵਨ ਬਤੀਤ ਕਰ ਰਹੇ ਹਨ ਅਤੇ ਸਰਕਾਰ ਦੀ ਹਰ ਇੱਕ ਸਹੂਲਤ ਦਾ ਆਨੰਦ ਵੀ ਮਾਣ ਰਹੇ ਹਨ।ਉਨਾਂ ਕਿਹਾ ਕਿ ਦੇਸ਼ ਅਜਾਦ ਹੋਏ ਨੂੰ 70 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ ਅਤੇ ਪੰਜਾਬ ਦੇ ਰਾਜਨੀਤਿਕ ਲੋਕਾਂ ਨੇ ਅਜੇ ਤੱਕ ਵਿਕਾਸ ਹੀ ਪੂਰਾ ਨਹੀਂ ਕਰਵਾਇਆ ਸਗੋਂ ਕੇਂਦਰ ਸਰਕਾਰ ਤੋਂ ਸਮੇਂ-ਸਮੇਂ 'ਤੇ ਆਉਂਦੇ ਵੱਡੇ ਫੰਡਾਂ ਵਿੱਚ ਧਾਂਦਲੀਆਂ ਕਰਕੇ ਆਪਣੇ ਘਰ ਭਰੇ ਹਨ।ਪੰਜਾਬ ਦੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦੱਬ ਦਿੱਤਾ ਹੈ।ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਖਤਰੇ ਵਿੱਚ ਮਹਿਸੂਸ ਕਰ ਰਿਹਾ ਹੈ।ਉਨਾਂ ਕਿਹਾ ਕਿ ਜਦੋਂ ਦੀ ਪੰਜਾਬ ਦੀ ਸੱਤਾ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਪੰਜਾਬ ਦੇ ਹਾਲਾਤ ਹੋਰ ਖਰਾਬ ਹੋ ਗਏ ਹਨ ਅਤੇ ਝੂਠ ਬੋਲ ਕੇ ਸਾਰਾ ਸਮਾਂ ਲੰਘਾਇਆ ਜਾ ਰਿਹਾ ਹੈ,ਪਰੰਤੂ ਪੰਜਾਬ ਦੇ ਲੋਕ ਹੁਣ ਇਨਾਂ ਦੀਆਂ ਲੂੰਬੜ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ 'ਤੇ ਬਿਠਾਉਣਗੇ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਸਕੱਤਰ ਸਵਿੰਦਰ ਸਿੰਘ ਪੰਨੂ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ,ਲਵਰਾਜ ਸਿੰਘ ਬਘਿਆੜੀ,ਪਰਮਜੀਤ ਸਿੰਘ ਮਾਨ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Posted By:

Leave a Reply