ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਦੇ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲੀ ਮਹੱਤਵਪੂਰਨ ਮੀਟਿੰਗ
- ਰਾਜਨੀਤੀ
- 01 Mar,2025

ਨਵੀਂ ਦਿੱਲੀ ,ਸੋਧ ਸਿੰਘ ਬਾਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਮਨੀਪੁਰ ਮੁੱਦੇ 'ਤੇ ਇੱਕ ਸਮੀਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਗ੍ਰਹਿ ਮੰਤਰਾਲੇ ਵਿੱਚ ਹੋਵੇਗੀ ਅਤੇ ਇਸ ਦਾ ਉਦੇਸ਼ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣਾ ਹੈ। ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ, ਮਨੀਪੁਰ ਸਰਕਾਰੀ ਅਧਿਕਾਰੀ, ਫੌਜ ਦੇ ਅਧਿਕਾਰੀ ਅਤੇ ਅਰਧ ਸੈਨਿਕ ਬਲ ਦੇ ਉੱਚ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
13 ਫਰਵਰੀ ਨੂੰ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਸੀ। ਇਸ ਤੋਂ ਪਹਿਲਾਂ ਕੁਝ ਵਿਧਾਇਕਾਂ ਦੀ ਬਗਾਵਤ ਦੇ ਕਾਰਨ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਾਸ਼ਟਰਪਤੀ ਰਾਜ ਲਾਗੂ ਹੋਣ ਤੋਂ ਬਾਅਦ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿਚ ਸ਼ਾਂਤੀ ਸਥਾਪਿਤ ਕਰਨ ਦੇ ਉਦੇਸ਼ ਨਾਲ ਪਹਿਲੀ ਵਾਰ ਮੀਟਿੰਗ ਬੁਲਾਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ, ਇਸ ਮੀਟਿੰਗ ਵਿੱਚ ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ, ਡੀਜੀਪੀ ਰਾਜੀਵ ਸਿੰਘ ਅਤੇ ਮੁੱਖ ਸਕੱਤਰ ਪੀਕੇ ਸਿੰਘ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਮਨੀਪੁਰ ਦੀ ਸੁਰੱਖਿਆ ਸਥਿਤੀ ਨੂੰ ਸਧਾਰਨ ਕਰਨ ਦੇ ਉਦੇਸ਼ ਨਾਲ ਬੁਲਾਈ ਗਈ ਹੈ।
ਮਨੀਪੁਰ ਵਿੱਚ ਨਸਲੀ ਹਿੰਸਾ ਦੇ ਕਾਰਨ 250 ਤੋਂ ਵੱਧ ਲੋਕ ਮਾਰੇ ਗਏ ਅਤੇ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡਣੀ ਪਈ। ਬੀਰੇਨ ਸਿੰਘ ਨੇ ਪਿਛਲੇ ਸਾਲ ਮਨੀਪੁਰ ਵਿੱਚ ਹੋਈ ਹਿੰਸਾ ਲਈ ਮਾਨਵਿਕਤਾ ਦੇ ਨਾਤੇ ਮੁਆਫੀ ਮੰਗੀ ਸੀ ਅਤੇ ਕਿਹਾ ਸੀ ਕਿ ਇਸ ਦੌਰਾਨ ਬਹੁਤ ਸਾਰੇ ਲੋਕਾਂ ਨੇ ਆਪਣੇ ਪਿਆਰੇ ਗੁਆ ਦਿੱਤੇ ਅਤੇ ਕਈ ਲੋਕ ਬੇਘਰ ਹੋ ਗਏ।
Posted By:

Leave a Reply