ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਐਨਆਰਆਈਜ਼ ਦਾ ਕੀਤਾ ਧੰਨਵਾਦ
- ਖੇਡ
- 07 Mar,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,7 ਮਾਰਚ
ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਤਿੰਨ ਦਿਨਾਂ ਚੌਥੇ ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਟੂਰਨਾਮੈਂਟ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈਜ਼ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ ਗਿਆ ਹੈ।ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਜਗਤਾਰ ਸਿੰਘ ਜੱਗਾ ਪੰਜਾਬ ਪੁਲਿਸ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਵੱਡੇ ਪੱਧਰ 'ਤੇ ਲਗਾਤਾਰ ਤਿੰਨ ਦਿਨ ਕਰਵਾਏ ਗਏ ਇਸ ਆਲ ਓਪਨ ਹਾਕੀ ਟੂਰਨਾਮੈਂਟ ਵਿੱਚ ਜਿੱਥੇ ਇਲਾਕਾ ਨਿਵਾਸੀਆਂ ਦਾ ਪੂਰਾ ਸਹਿਯੋਗ ਰਿਹਾ ਹੈ,ਉਥੇ ਐਨ.ਆਰ.ਆਈਜ਼ ਸਾਥੀਆਂ ਵਲੋਂ ਤਨ, ਮਨ ਅਤੇ ਧਨ ਨਾਲ ਦਿੱਤੇ ਗਏ ਸਹਿਯੋਗ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਉੱਘੇ ਸਮਾਜ ਸੇਵੀ ਐਨਆਰਆਈ ਜਗਜੀਤ ਸਿੰਘ ਸੰਧੂ ਹਾਂਗਕਾਂਗ ਚੋਹਲਾ ਸਾਹਿਬ ਵਾਲਿਆਂ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ।
Posted By:

Leave a Reply