ਸਿੱਖ ਸੰਘਰਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਸ਼ਹੀਦੀ ਸਮਾਗਮ 18 ਨੂੰ : ਭਾਈ ਰਣਜੀਤ ਸਿੰਘ/ਭਾਈ ਅੰਗਰੇਜ਼ ਸਿੰਘ
- ਧਾਰਮਿਕ/ਰਾਜਨੀਤੀ
- 17 Jan, 2026 03:34 PM (Asia/Kolkata)
ਅੰਮ੍ਰਿਤਸਰ, 17 ਜਨਵਰੀ , ਕੰਵਰ ਪ੍ਰਤਾਪ ਸਿੰਘ
ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹੀਦ ਹੋਏ ਸ਼ਹੀਦ ਭਾਈ ਸੁਖਦੇਵ ਸਿੰਘ ਭਾਅਜੀ ਦਮਦਮੀ ਟਕਸਾਲ, ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਸ਼ਹੀਦ ਭਾਈ ਸੁਖਦੇਵ ਸਿੰਘ ਸਖੀਰਾ, ਸ਼ਹੀਦ ਭਾਈ ਕੁਲਦੀਪ ਸਿੰਘ ਮੁੱਛਲ, ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ ਪੱਟੀ ਉਰਫ਼ ਬਾਬਾ ਦਰਜੀ ਅਤੇ ਸ਼ਹੀਦ ਭਾਈ ਵੱਸਣ ਸਿੰਘ ਸਖੀਰਾ ਦੀ ਯਾਦ ਵਿੱਚ ਮਹਾਨ ਸ਼ਹੀਦੀ ਸਮਾਗਮ 18 ਜਨਵਰੀ 2026 ਨੂੰ ਗੁਰਦੁਆਰਾ ਸਿੰਘ ਸਭਾ, ਪਿੰਡ ਕਮਾਲ ਕੇ, ਜ਼ਿਲ੍ਹਾ ਮੋਗਾ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਕਰਵਾਇਆ ਜਾਏਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ਭਾਈ ਸੁਖਦੇਵ ਸਿੰਘ ਭਾਜੀ ਦੇ ਭਰਾਤਾ ਭਾਈ ਅੰਗਰੇਜ ਸਿੰਘ (ਜ਼ਿੰਦਾ ਸ਼ਹੀਦ), ਸਿੱਖ ਯੂਥ ਫਾਇਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸਿੱਖ ਏਡ ਆਸਟਰੀਆ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਕਥਾ ਵਿਚਾਰਾਂ ਹੋਣਗੀਆਂ। ਫਿਰ ਪੰਥਕ ਆਗੂਆਂ ਵੱਲੋਂ ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਉਹਨਾਂ ਨੇ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Leave a Reply