ਕੁਸ਼ਲਦੀਪ ਸਿੰਘ ਬਣੇ ਭਾਜਪਾ ਯੁਵਾ ਮੋਰਚਾ ਮੰਡਲ 2 ਦੇ ਪ੍ਰਧਾਨ
ਕਪੂਰਥਲਾ 22 ਅਕਤੂਬਰ
ਗੌਰਵ ਮੜੀਆ
ਭਾਜਪਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੰਗਠਨ ਦੀ ਮਜਬੂਤੀ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਭਾਜਪਾ ਮੰਡਲ 2 ਦੇ ਪ੍ਰਧਾਨ ਯਾਦਵਿੰਦਰ ਪਾਸੀ ਦੇ ਵਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਚੱਢਾ ਦੇ ਨਾਲ ਵਿਚਾਰ ਵਟਾਂਦਰਾ ਉਪਤੰਤ ਯੁਵਾ ਭਾਜਪਾ ਆਗੂ ਕੁਸ਼ਲਦੀਪ ਸਿੰਘ ਨੂੰ ਭਾਜਪਾ ਯੁਵਾ ਮੋਰਚਾ ਮੰਡਲ 2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਤੇ ਭਾਜਪਾ ਮੰਡਲ 2 ਦੇ ਪ੍ਰਧਾਨ ਯਾਦਵਿੰਦਰ ਪਾਸੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਮਿਹਨਤੀ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ।ਜਿਸ ਤਹਿਤ ਪਾਰਟੀ ਦੇ ਤਹਿਤ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕੁਸ਼ਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ।ਚੇਤਨ ਸੂਰੀ ਨੇ ਕਿਹਾ ਕਿ ਪਾਰਟੀ ਵੱਲੋਂ ਹੋਰ ਵੀ ਅਹੁਦੇਦਾਰ ਜਲਦੀ ਐਲਾਨ ਜਾਣਗੇ।ਉਨ੍ਹਾਂਨੇ ਕਿਹਾ ਕਿ ਇਸ ਸਬੰਧੀ ਮੰਡਲ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਕਿ ਜਿਹੜੇ ਵੀ ਪਾਰਟੀ ਦੇ ਲਈ ਵਰਕ ਕਰ ਰਹੇ ਹਨ,ਉਨ੍ਹਾਂ ਦਾ ਮਾਣ ਸਨਮਾਨ ਵਧਾਉਣ ਦੇ ਲਈ ਉਨ੍ਹਾਂ ਨੂੰ ਯੋਗ ਅਹੁਦੇ ਦਿੱਤੇ ਜਾਣ।ਉਨ੍ਹਾਂਨੇ ਨੇ ਕਿਹਾ ਕਿ ਹੋਰ ਵੀ ਅਹੁਦੇਦਾਰ ਜਲਦੀ ਐਲਾਨੇ ਜਾ ਰਹੇ ਹਨ ਕਿਉਂਕਿ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਜਿਹੜੀਆਂ ਚੋਣਾਂ ਆ ਰਹੀਆਂ ਹਨ,ਉਸ ਨੂੰ ਲੈ ਕੇ ਹਲਕੇ ਭਰ ਦੇ ਵਿੱਚ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ।ਇਸ ਵਾਰ ਪੰਜਾਬ ਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਨਤੀਜੇ ਮਹੱਤਵਪੂਰਨ ਹੋਣਗੇ ਕਿਉਂਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਮੁੱਦੇ ਤੇ ਚੋਣਾਂ ਲੜ ਰਹੀ ਹੈ।ਜਿਸ ਕਰਕੇ ਪੰਜਾਬ ਦੇ ਲੋਕ ਵੀ ਇਸ ਵਾਰ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ।ਚੇਤਨ ਸੂਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਸੂਬਿਆਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਗਤੀ ਮਿਲੇਗੀ।ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ। ਇਸ ਮੌਕੇ ਨਵ-ਨਿਯੁਕਤ ਭਾਜਪਾ ਯੁਵਾ ਮੋਰਚਾ ਮੰਡਲ 2 ਦੇ ਪ੍ਰਧਾਨ ਕੁਸ਼ਲਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਤੇ ਪ੍ਰਗਟਾਏ ਗਏ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਮਿਹਨਤ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ।
Posted By: Gaurav Maria