ਖਡੂਰ ਸਾਹਿਬ ਦੇ ਤਿੰਨ ਅਕਾਲੀ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
- ਰਾਜਨੀਤੀ
- 16 Aug, 2026 09:36 PM (Asia/Kolkata)
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਮਿਲੀ ਜਿੰਮੇਵਾਰੀ ਲਈ ਸੁਖਬੀਰ ਬਾਦਲ,ਹਲਕਾ ਇੰਚਾਰਜ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦਾ ਕੀਤਾ ਧੰਨਵਾਦ ਕੀਤਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,16 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜ਼ਿੰਮੇਵਾਰ ਅਤੇ ਮਿਹਨਤੀ ਆਗੂਆਂ ਨੂੰ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।ਇਸੇ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਨਾਲ ਸਬੰਧਤ ਕੁਲਦੀਪ ਸਿੰਘ ਔਲਖ ਨੂੰ ਦੂਜੀ ਵਾਰ ਮੀਤ ਪ੍ਰਧਾਨ,ਸਿਕੰਦਰ ਸਿੰਘ ਵਰਾਣਾ ਅਤੇ ਦਲਬੀਰ ਸਿੰਘ ਜਹਾਂਗੀਰ ਨੂੰ ਰਾਜਨੀਤਿਕ ਮਾਮਲਿਆ ਦੀ ਕਮੇਟੀ ਪੀ.ਏ.ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਤਿੰਨਾਂ ਆਗੂਆਂ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,ਸ੍ਰੀ ਖਡੂਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਵੀ ਮੌਜੂਦ ਰਹੇ।
ਇਸ ਮੌਕੇ ਬਿੱਲਾ ਸ਼ੇਰੋ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀਆਂ ਗਈਆਂ ਇਹ ਜ਼ਿੰਮੇਵਾਰੀਆਂ ਤਿੰਨਾਂ ਆਗੂਆਂ ਦੀ ਮਿਹਨਤ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਸਨਮਾਨ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਤਿੰਨੇ ਆਗੂ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਇਸ ਮੌਕੇ ਕੁਲਦੀਪ ਸਿੰਘ ਔਲਖ,ਸਿਕੰਦਰ ਸਿੰਘ ਵਰਾਣਾ ਅਤੇ ਦਲਬੀਰ ਸਿੰਘ ਜਹਾਂਗੀਰ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ,ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟ ਕੀਤੇ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ,ਜਿਲ੍ਹਾ ਐਸ.ਸੀ ਪ੍ਰਧਾਨ ਜਗਤਾਰ ਸਿੰਘ ਧੂੰਦਾ,ਸਰਕਲ ਪ੍ਰਧਾਨ ਅਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ, ਜਥੇਦਾਰ ਮੇਘ ਸਿੰਘ,ਜਤਿੰਦਰ ਸਿੰਘ ਲਾਡੀ,ਮੋਹਨ ਸਿੰਘ ਭੈਲ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਦਲਜੀਤ ਸਿੰਘ ਵਿਰਕ,ਸਰਵਨ ਸਿੰਘ ਸੰਮਾ ਆਦਿ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Leave a Reply