ਪੰਜਾਬ ਪੁਲਿਸ ਦੀ ਵੱਡੀ ਸਫਲਤਾ- 10 ਕਿਲੋ ਹੈਰੋਇਨ ਨਾਲ ਇੱਕ ਕਾਬੂ

ਪੰਜਾਬ ਪੁਲਿਸ ਦੀ ਵੱਡੀ ਸਫਲਤਾ- 10 ਕਿਲੋ ਹੈਰੋਇਨ ਨਾਲ ਇੱਕ ਕਾਬੂ

ਅੰਮ੍ਰਿਤਸਰ- ਸੀਆਈ ਅੰਮ੍ਰਿਤਸਰ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

image

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਹਰਮਨਦੀਪ ਸਿੰਘ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਵੰਡਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।