USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ

ਚੰਡੀਗੜ੍ਹ, 14ਫਰਵਰੀ, ਨਜ਼ਰਾਨਾ ਟਾਈਮਜ਼ ਬਿਊਰੋ

USA deportations : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਜਾਣ ਵਾਲੇ ਭਾਰਤੀਆਂ ਵਿਰੁੱਧ ਕਾਰਵਾਈ ਜਾਰੀ ਹੈ।

image

ਅਮਰੀਕਾ ਨੇ ਵੱਡੀ ਗਿਣਤੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਵਾਪਸ ਭੇਜਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ਤੋਂ ਬਾਅਦ ਲੰਬੀ ਚਰਚਾ ਛਿੜੀ ਹੋਈ ਹੈ। ਹੁਣ ਇੱਕ ਵਾਰ ਫਿਰ ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਨੂੰ ਲੈ ਕੇ ਦੋ ਹੋਰ ਜਹਾਜ਼ ਭਾਰਤ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 119 ਭਾਰਤੀ ਕੱਲ੍ਹ ਯਾਨੀ 15 ਫਰਵਰੀ ਅਤੇ ਦੂਜੀ ਉਡਾਣ 16 ਫਰਵਰੀ ਨੂੰ ਰਾਤ 10 ਵਜੇ ਫਲਾਈਟ ਆਵੇਗੀ। 119 ਭਾਰਤੀ ਕੱਲ੍ਹ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਹਾਲਾਂਕਿ ਕੱਲ੍ਹ ਦੀ ਉਡਾਣ ‘ਤੇ ਪਹੁੰਚਣ ਵਾਲੇ ਭਾਰਤੀਆਂ ਦੀ ਗਿਣਤੀ ਅਜੇ ਪੁਸ਼ਟੀ ਨਹੀਂ ਹੋਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਇਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਹੁਣ ਦੋ ਜਹਾਜ਼ਾਂ ਉਤੇ ਵਾਪਸ ਭੇਜੇ ਜਾ ਰਹੇ ਲੋਕਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ।