ਥਾਣਾ ਭੋਗਪੁਰ ਦੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕਾਬੂ
- ਅਪਰਾਧ
- 17 Sep,2025

ਭੋਗਪੁਰ , ਮਨਜਿੰਦਰ ਸਿੰਘ ਭੋਗਪੁਰ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 16.09.25 ਨੂੰ ਐਸ.ਆਈ. ਲਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਡਲੀ ਲਿੰਕ ਰੋਡ ਉੱਪਰ ਮੌਜੂਦ ਸੀ ਕਿ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲੋਅਰ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਅਵਤਾਰ ਸਿੰਘ ਉਰਫ਼ ਕਾਕਾ ਪੁੱਤਰ ਸਰਬਜੀਤ ਸਿੰਘ ਵਾਸੀ ਕਿਗਰਾ ਚੋ ਵਾਲਾ, ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵੱਲੋਂ ਸੁੱਟੇ ਲਿਫਾਫੇ ਦੀ ਜਾਂਚ ਕਰਨ ‘ਤੇ 152 ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ। ਮਾਮਲਾ ਨੰਬਰ 128 ਮਿਤੀ 16.09.25, ਧਾਰਾਵਾਂ 22-ਬੀ/29/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਗੋਲੀਆਂ ਕਿਸ ਪਾਸੋਂ ਲਿਆਇਆ ਸੀ, ਜਿਸ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਮਿਤੀ 16.09.25 ਨੂੰ ਹਰਮਿੰਦਰ ਸਿੰਘ, ਚੌਂਕੀ ਇੰਚਾਰਜ ਪਚਰੰਗਾ, ਸਮੇਤ ਸਾਥੀ ਕਰਮਚਾਰੀਆਂ ਦੇ ਨੇੜੇ ਅੰਬਾ ਦਾ ਬਾਗ ਸੰਧਾ ਚੱਕ ਮੌਜੂਦ ਸੀ ਕਿ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਲੇ ਰੰਗ ਦਾ ਇੱਕ ਮੋਮੀ ਲਿਫਾਫਾ ਸੁੱਟ ਦਿੱਤਾ। ਅਜੇ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮਕਾਨ ਨੰ. 361, ਵਾਰਡ ਨੰ. 05, ਗੁਰੂ ਨਾਨਕ ਨਗਰ, ਭੋਗਪੁਰ, ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵੱਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਕਰਨ ‘ਤੇ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਮਾਮਲਾ ਨੰਬਰ 129 ਮਿਤੀ 16.09.25, ਧਾਰਾਵਾਂ 21-ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿਸ ਪਾਸੋਂ ਲਿਆਉਂਦਾ ਹੈ ਅਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕਰਦਾ ਹੈ।
Posted By:

Leave a Reply