ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
- ਸੋਗ /ਦੁੱਖ ਦਾ ਪ੍ਰਗਟਾਵਾ
- 21 Sep,2025

ਅੰਮ੍ਰਿਤਸਰ, 21 ਸਤੰਬਰ-ਜੁਗਰਾਜ ਸਿੰਘ ਸਰਹਾਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਮੇਲ ਸਿੰਘ ਟੌਹੜਾ ਇੱਕ ਪੰਥਕ ਪਰਿਵਾਰ ਵਿਚੋਂ ਸਨ ਜਿਨ੍ਹਾਂ ਨੇ ਸਮਾਜ ਲਈ ਵੱਡੀਆਂ ਸੇਵਾਵਾਂ ਕੀਤੀਆਂ। ਉਹ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਦੇ ਪਤੀ ਸਨ। ਸ.ਹਰਮੇਲ ਸਿੰਘ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Posted By:

Leave a Reply