GAD ਖਾਲਸਾ ਕਾਲਜ਼ ਚੋਹਲਾ ਸਾਹਿਬ ਵਿਖੇ ਲੜਕੀਆਂ ਲਈ ਰੁਜ਼ਗਾਰ ਅਤੇ ਜੀਵਨ ਕੌਸ਼ਲ ਵਿਸ਼ੇ 'ਤੇ ‌ਪ੍ਰੋਗਰਾਮ

GAD ਖਾਲਸਾ ਕਾਲਜ਼ ਚੋਹਲਾ ਸਾਹਿਬ ਵਿਖੇ ਲੜਕੀਆਂ ਲਈ ਰੁਜ਼ਗਾਰ ਅਤੇ ਜੀਵਨ ਕੌਸ਼ਲ ਵਿਸ਼ੇ 'ਤੇ ‌ਪ੍ਰੋਗਰਾਮ

ਟੈਕ ਮਹਿੰਦਰਾ ਗਰੁੱਪ ਦੇ ਸਹਿਯੋਗ ਨਾਲ ਹਫਤਾਵਰ ਸਿਖਲਾਈ ਦਾ ਆਗਾਜ਼

ਕਾਲਜ਼ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਲਿਆ ਭਾਗ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,18 ਫਰਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉੱਦਮ ਸਦਕਾ ਟੈਕ ਮਹਿੰਦਰਾ ਕੰਪਨੀ ਦੇ ਸਹਿਯੋਗ ਨਾਲ ਲੜਕੀਆਂ ਲਈ ਰੁਜ਼ਗਾਰ ਅਤੇ ਜੀਵਨ ਕੌਸ਼ਲ ਵਿਸ਼ੇ 'ਤੇ ਹਫਤਾਵਰ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਹੋਇਆ।ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਹਿੰਮਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਜਿਹੇ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ।ਇਸ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੇ ਮੌਕਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ।ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਦਾ ਜਿੱਥੇ ਬੌਧਿਕ ਵਿਕਾਸ ਹੁੰਦਾ ਹੈ,ਉੱਥੇ ਉਨ੍ਹਾਂ ਦੀ ਸ਼ਖ਼ਸ਼ੀਅਤ ਦਾ ਸਰਵਪੱਖੀ ਵਿਕਾਸ ਵੀ ਹੁੰਦਾ ਹੈ ਜੋ ਉਨ੍ਹਾਂ ਨੂੰ ਇੱਕ ਚੰਗੇ ਅਤੇ ਸਫਲ ਮਨੁੱਖ ਬਨਣ ਵਿੱਚ ਵੀ ਸਹਾਇਕ ਹੁੰਦੇ ਹਨ। ਉਨ੍ਹਾਂ ਨੇ ਇਹ ਪ੍ਰੋਗਰਾਮ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਅਤੇ ਡਾ.ਭੁਪਿੰਦਰ ਸਿੰਘ ਭੁੱਲਰ ਡੀਨ ਪਲੇਸਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਲਗਨ ਤੇ ਮਿਹਨਤ ਨਾਲ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਵਿੱਚ ਟੈਕ ਮਹਿੰਦਰਾ ਗਰੁੱਪ ਵੱਲੋਂ ਚਲਾਏ ਜਾ ਰਹੇ ਪਰਾਈਡ ਕਲਾਸਰੂਮ ਪ੍ਰੋਜੈਕਟ ਤਹਿਤ ਮੈਡਮ ਰੂਬੀਆ ਡੈਨੀਅਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਜੋ ਪਿਛਲੇ ਕਈ ਸਾਲਾ ਤੋਂ ਵਿਦਿਆਰਥੀਆਂ ਨੂੰ ਜੀਵਨ ਕੌਸ਼ਲ ਤੇ ਰੁਜ਼ਗਾਰ ਸੰਬੰਧੀ ਸਿਖਲਾਈ ਦੇ ਰਹੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਰੁਜ਼ਗਾਰ ਲਈ ਜੀਵਨ ਕੌਸ਼ਲਤਾ ਦੀ ਮਹੱਤਤਾ ਤੇ ਬੜੇ ਭਾਵਪੂਰਤ ਤਰੀਕੇ ਨਾਲ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕਾਲਜ ਦਾ ਸਟਾਫ ਹਾਜ਼ਰ ਸੀ।