Nazrana Times

ਪੰਜਾਬੀ

ਅਖੌਤੀ ਪਾਦਰੀ ਬਲਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਮਿਲਣੀ ਸ਼ਲਾਘਾਯੋਗ : ਬੀਬੀ ਕੁਲਵਿੰਦਰ ਕੌਰ

02 Apr, 2025 01:11 AM

ਗੁਰਦਾਸਪੁਰ, 1 ਅਪ੍ਰੈਲ ( ਨਜ਼ਰਾਨਾ ਟਾਈਮਜ਼ ਬਿਊਰੋ )

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਦਾਸਪੁਰ ਯੂਨਿਟ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਕਿਹਾ ਕਿ ਅਖੌਤੀ ਪਾਦਰੀ ਬਲਜਿੰਦਰ ਨੂੰ ਜੋ ਅਦਾਲਤ ਵੱਲੋਂ ਬਲਾਤਕਾਰ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਇਸ ਦਾ ਅਸੀਂ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਬਜਿੰਦਰ ਵਰਗੇ ਅਖੌਤੀ ਪਾਸਟਰ ਜੋ ਲੋਕਾਂ ਦਾ ਸਰੀਰਿਕ ਅਤੇ ਮਾਨਸਿਕ ਸ਼ੋਸ਼ਣ ਕਰਦੇ ਹਨ ਅਤੇ ਲੋਕਾਂ ਨੂੰ ਉਹਨਾਂ ਦੇ ਧਰਮ ਤੋਂ ਡੇਗਦੇ ਹਨ। ਬੀਬੀ ਕੁਲਵਿੰਦਰ ਕੌਰ ਨੇ ਕਿਹਾ ਕਿ ਇਹ ਅਖੌਤੀ ਪਾਦਰੀ ਬਲਜਿੰਦਰ ਜੋ ਭੋਲੇ ਭਾਲੇ ਅਤੇ ਗਰੀਬ ਸਿੱਖਾਂ ਨੂੰ ਲਾਲਚ ਦੇ ਕੇ ਅਤੇ ਵਹਿਮਾਂ ਭਰਮਾਂ ਵਿੱਚ ਫਸਾ ਕੇ ਉਹਨਾਂ ਨੂੰ ਸਿੱਖੀ ਤੋਂ ਬਾਗੀ ਕਰਕੇ ਉਹਨਾਂ ਦਾ ਧਰਮ ਤਬਦੀਲ ਕਰ ਰਿਹਾ ਸੀ ਜਿਸ ਨੂੰ ਸਿੱਖ ਕੌਮ ਕਦੇ ਸਹਿਣ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਬਲਜਿੰਦਰ ਵਰਗੇ ਲੋਕ ਜੋ ਪਾਦਰੀ ਬਣ ਕੇ ਜਾਂ ਹੋਰ ਸੰਤਾਂ ਮਹਾਂਪੁਰਸ਼ਾਂ ਦਾ ਭੇਸ ਧਾਰ ਕੇ ਲੋਕਾਂ ਨੂੰ ਲੁੱਟਦੇ ਹਨ, ਅੱਜ ਇਹ ਪਖੰਡੀਆਂ ਤੋਂ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਬੀਬੀ ਕੁਲਵਿੰਦਰ ਕੌਰ ਨੇ ਇਹ ਵੀ ਕਿਹਾ ਕਿ ਜਿਹੜੇ ਸਿੱਖ ਆਪਣਾ ਧਰਮ ਛੱਡ ਕੇ ਇਹਨਾਂ ਅਖੌਤੀ ਪਾਦਰੀਆਂ ਦੇ ਝਾਂਸੇ ਵਿੱਚ ਇਸਾਈ ਬਣ ਰਹੇ ਸਨ, ਹੁਣ ਉਹਨਾਂ ਸਾਰਿਆਂ ਨੂੰ ਸਿੱਖ ਧਰਮ ਵਿੱਚ ਵਾਪਸ ਆ ਜਾਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਆਪਣੀ ਭੁੱਲ ਬਖਸ਼ਾਉਣੀ ਚਾਹੀਦੀ ਹੈ। ਬੀਬੀ ਕੁਲਵਿੰਦਰ ਕੌਰ ਨੇ ਸਭ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ, ਖੰਡੇ ਬਾਟੇ ਦਾ ਅੰਮ੍ਰਿਤ ਛਕਣ, ਕੇਸਾਧਾਰੀ, ਅੰਮ੍ਰਿਤਧਾਰੀ ਤੇ ਸ਼ਸਤਰਧਾਰੀ ਅਤੇ ਬਾਣੀ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਵੀ ਕੀਤੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #