Nazrana Times

ਪੰਜਾਬੀ

ਐਡਵੋਕੇਟ ਧਾਮੀ ਨੇ ਬੀਬੀ ਅਮਰਜੀਤ ਕੌਰ ਖਾਨਪੁਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

23 Sep, 2025 04:14 PM

ਅੰਮ੍ਰਿਤਸਰ, 23 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਨਿਭਾ ਰਹੇ ਸੀਨੀਅਰ ਪੱਤਰਕਾਰ ਸ. ਗੁਰਮੀਤ ਸਿੰਘ ਖਾ਼ਨਪੁਰੀ ਦੀ ਪਤਨੀ ਬੀਬੀ ਅਮਰਜੀਤ ਕੌਰ ਖਾਨਪੁਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਮੀਤ ਸਿੰਘ ਖਾ਼ਨਪੁਰੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਖਾਨਪੁਰੀ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ, ਉਨ੍ਹਾਂ ਦੀ ਪਤਨੀ ਬੀਬੀ ਅਮਰਜੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #