Nazrana Times

ਪੰਜਾਬੀ

ਲਵ ਸਟੋਰੀ’ ਦਾ ਖੌਫਨਾਕ ਅੰਤ: ਆਸ਼ਕ ਵਲੋਂ ਮਸ਼ੂਕ ਦੀ ਗੋਲੀ ਮਾਰਕੇ ਹੱਤਿਆ, ਖੁਦ ਨੂੰ ਮਾਰੀ ਗੋਲੀ- ਮੌਤ

20 Jan, 2025 05:30 AM

ਅੰਮ੍ਰਿਤਸਰ 4 ਜੁਲਾਈ (ਰਜਿੰਦਰ ਸਿੰਘ ਸਭਰਾ)ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਮੁੰਡਾ-ਕੁੜੀ ਨੇ ਇੱਕ ਹੋਟਲ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ। ਦੋਵੇਂ ਇੱਕ-ਦੂਜੇ ਨੂੰ ਪਿਆਰ ਕਰਦੇ ਸਨ ਅਤੇ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਦਾ ਪਰਿਵਾਰ ਇਸ ਰਿਸ਼ਤੇ ਤੋਂ ਖੁਸ਼ ਨਹੀਂ ਸੀ। ਦੋਵੇਂ ਅੰਮ੍ਰਿਤਸਰ ਦੇ ਛੇਹਰਟਾ ਦੇ ਵਸਨੀਕ ਸਨ।

ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਭਨੂਰ ਅਤੇ ਕੁੜੀ ਹਰਸਿਮਰਨ ਵਜੋਂ ਹੋਈ ਹੈ। ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ਵਿਚ ਨੌਜਵਾਨ ਨੇ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਹੋਟਲ ਗੋਲਡਨ ਹਾਰਟ ਵਿੱਚ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਨੂੰ ਗੋਲੀ ਮਾਰ ਦਿੱਤੀ। ਇਹ ਦੋਵੇਂ ਖਾਲਸਾ ਕਾਲਜ ਵਿਚ ਆਈਲੈਟਸ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਨੇ ਇਸ ਹੋਟਲ ਵਿਚ ਇੱਕ ਕਮਰਾ ਲਿਆ ਸੀ।

ਲਗਭਗ ਚਾਰ ਘੰਟਿਆਂ ਬਾਅਦ ਉਥੋਂ ਗੋਲੀ ਚੱਲਣ ਦੀ ਅਵਾਜ਼ ਆਈ ਤਾਂ ਹੋਟਲ ਦੇ ਸਟਾਫ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਦਰਵਾਜ਼ਾ ਨਹੀਂ ਖੁੱਲ੍ਹਿਆ। ਇਸ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਦੋਂ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੋਵਾਂ ਦੀਆਂ ਲਾਸ਼ਾਂ ਜ਼ਮੀਨ ‘ਤੇ ਪਈਆਂ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #