ਗੁਰੂ ਅਰਜਨ ਦੇਵ ਖਾਲਸਾ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਤ

ਗੁਰੂ ਅਰਜਨ ਦੇਵ ਖਾਲਸਾ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 14 ਫਰਵਰੀ
 

ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਸ਼ਨੀਵਾਰ ਸੈਸ਼ਨ 2024-25 ਦੌਰਾਨ ਕਾਲਜ ਦੀਆਂ ਵੱਖ-ਵੱਖ ਜਮਾਤਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਾਲਜ ਕੈਂਪਸ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਣਯੋਗ ਡਾ.ਬਲਜੀਤ ਸਿੰਘ ਰਜਿਸਟਰਾਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਤੇ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਇਸ ਸਲਾਨਾ ਸਮਾਰੋਹ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਦੇ ਨਾਲ ਕੀਤੀ ਗਈ।ਉਪਰੰਤ ਕਾਲਜ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਅਤੇ ਅਨੰਦ ਸਾਹਿਬ ਦੀ ਬਾਣੀ ਦਾ ਗਾਇਨ ਕੀਤਾ ਗਿਆ ਅਤੇ ਫਿਰ ਅਰਦਾਸ ਹੋਈ।ਉਪਰੰਤ ਸਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ।

ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
  • ਵਿਦਿਆਰਥੀ ਆਪਣੇ ਜੀਵਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰਨ-ਡਾ.ਬਲਜੀਤ ਸਿੰਘ ਰਜਿਸਟਰਾਰ

 ਜਿਸ ਵਿੱਚ ਸਭ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਾਲਜ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਜਿਸ ਵਿੱਚ ਵਿਦਿਆਰਥੀਆਂ ਦੀਆਂ ਅਕਾਦਮਿਕ,ਖੇਡਾਂ,ਸੱਭਿਆਚਾਰਕ ਅਤੇ ਧਾਰਮਿਕ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।ਇਸ ਸਮਾਰੋਹ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਪੰਜਾਬੀ ਵਿਭਾਗ ਦੇ ਮੁਖੀ ਡਾ.ਜਤਿੰਦਰ ਕੌਰ ਦੁਆਰਾ ਨਿਭਾਈ ਗਈ।ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਆਪਣੇ ਜੀਵਨ ਦੇ ਵਿੱਚ ਉੱਚ ਪੱਧਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਸੰਸਥਾ ਦੀ ਸਥਾਪਤੀ ਦੇ ਮਨੋਰਥ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਮਾਨਯੋਗ ਡਾ.ਬਲਜੀਤ ਸਿੰਘ ਰਜਿਸਟਰਾਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਜੀਵਨ ਵਿੱਚ ਵਿਚਰਦਿਆਂ ਪੇਸ਼ ਆਈਆਂ ਮੁਸ਼ਕਿਲਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਵਿਦਿਆਰਥੀ ਕਿਵੇਂ ਆਪਣੇ ਜੀਵਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਮਜਬੂਤੀ ਨਾਲ ਕਰਨ।ਉਨ੍ਹਾ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਹਨਾਂ ਨੇ ਕਿਵੇਂ ਮੁਸ਼ਕਿਲਾਂ ਨੂੰ ਪਾਰ ਕਰਕੇ ਜੀਵਨ ਵਿੱਚ ਉੱਚ ਪੱਧਰ ਦੀ ਵਿਦਿਆ ਹਾਸਲ ਕਰਕੇ ਅੱਜ ਇੱਕ ਬਹੁਤ ਹੀ ਉੱਚ ਪੱਧਰ 'ਤੇ ਬਿਰਾਜਮਾਨ ਹਨ।ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਰੀਰਕ, ਮਾਨਸਿਕ, ਅਧਿਆਤਮਿਕ ਅਤੇ ਭਵਨਾਤਮਿਕ ਪੱਧਰਾਂ ਨੂੰ ਉੱਚ ਰੱਖਣ ਦੇ ਬਾਰੇ ਕਿਹਾ।ਉਹਨਾਂ ਕਿਹਾ ਕਿ ਅਗਰ ਇਹਨਾਂ ਚਾਰਾਂ ਹੀ ਪੱਖਾਂ ਨੂੰ ਆਪਾਂ ਸੰਤੁਲਿਤ ਰੱਖਦੇ ਹਾਂ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਸਾਨੂੰ ਹਰਾ ਨਹੀਂ ਸਕਦੀ ਤੇ ਅਸੀਂ ਆਪਣੇ ਸਾਰੇ ਹੀ ਮੁਕਾਮਾਂ ਨੂੰ ਹਾਸਲ ਕਰ ਸਕਦੇ ਹਾਂ ਤੇ ਜੀਵਨ ਵਿੱਚ ਉੱਚੀਆਂ ਪ੍ਰਾਪਤੀਆਂ ਪ੍ਰਾਪਤ ਕਰ ਸਕਦੇ ਹਾਂ।ਇਸ ਤੋਂ ਬਾਅਦ ਵੱਖ-ਵੱਖ ਖੇਤਰਾਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਵੰਡੇ ਗਏ।ਸਮਾਰੋਹ ਦੇ ਅੰਤ ਵਿੱਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ:ਹਿੰਮਤ ਸਿੰਘ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ।ਉਹਨਾਂ ਨੇ ਕਿਹਾ ਕਿ ਸਾਨੂੰ ਆਈ ਹੋਈ ਸ਼ਖਸ਼ੀਅਤ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਂਦੇ ਹੋਏ ਤੇ ਉਹਨਾਂ ਨੂੰ ਆਪਣਾ ਰੋਲ ਮਾਡਲ ਧਾਰਦੇ ਹੋਏ ਵੱਖ ਵੱਖ ਖੇਤਰਾਂ ਵਿੱਚ ਮੱਲਾ ਮਾਰਨੀਆਂ ਚਾਹੀਦੀਆਂ ਹਨ। ਫਿਰ ਉਹਨਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਮੂਹ ਸਟਾਫ ਦਾ ਧੰਨਵਾਦ ਕਰਕੇ ਇਸ ਸਮਾਰੋਹ ਨੂੰ ਸਮਾਪਤ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.