ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਭਾਜਪਾ 'ਚ ਸ਼ਾਮਲ

ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਭਾਜਪਾ 'ਚ ਸ਼ਾਮਲ

ਪ੍ਰਦੇਸ਼ ਸੰਗਠਨ ਮਹਾਂ ਮੰਤਰੀ ਸ੍ਰੀ ਨਿਵਾਸੁਲੂ,ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ,ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਕੀਤਾ ਵਿਸ਼ੇਸ਼ ਸਨਮਾਨ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,8 ਮਈ

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਲਗੋਂ ਕੋਠੀ ਦੇ ਨਿਵਾਸੀ ਨਾਮਵਰ ਸਖਸ਼ੀਅਤ ਦਲਬੀਰ ਸਿੰਘ ਅਲਗੋਂ ਕੋਠੀ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ।ਸ਼ਮੂਲੀਅਤ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪ੍ਰਦੇਸ਼ ਸੰਗਠਨ ਮਹਾਂ ਮੰਤਰੀ ਸ੍ਰੀ ਨਿਵਾਸੁਲੂ,ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ,ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਪ੍ਰਮੁੱਖ ਤੌਰ 'ਤੇ ਸ਼ਿਰਕਤ ਕੀਤੀ।ਇਸ ਮੌਕੇ 'ਤੇ ਜਿਲਾ ਤਰਨਤਾਰਨ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ,ਜਿੰਨਾਂ ਦੀ ਹਾਜਰੀ ‌ਵਿੱਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਗੁਰਲਾਲ ਸਿੰਘ,ਸੁੱਚਾ ਸਿੰਘ,ਸਾਹਿਬ ਸਿੰਘ, ਸਤਨਾਮ ਸਿੰਘ,ਪਲਵਿੰਦਰ ਸਿੰਘ,ਜਗੀਰ ਸਿੰਘ,ਗੁਰਪ੍ਰੀਤ ਸਿੰਘ ਨੂੰ ਪਾਰਟੀ ਚਿੰਨ ਦੇ ਕੇ ਪਹੁੰਚੀ ਲੀਡਰਸ਼ਿਪ ਦੀ ਹਾਜਰੀ ਵਿੱਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਿਹਨਤੀ ਜ਼ਿਲ੍ਹਾ ਲੀਡਰਸ਼ਿਪ ਦੇ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦੀ ਪ੍ਰਸੰਸ਼ਾ ਕੀਤੀ ਅਤੇ ਸ਼ਮੂਲੀਅਤ ਸਮਾਗਮ ਵਿੱਚ ਪਹੁੰਚੇ ਸਾਰੇ ਹੀ ਜ਼ਿਲ੍ਹਾ ਤਰਨਤਾਰਨ ਦੇ ਪ੍ਰਮੁੱਖ ਆਗੂਆਂ ਦੀ ਮਿਹਨਤ ਨੂੰ ਸਰਾਹਿਆ।ਇਸ ਮੌਕੇ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪਿਛਲੇ ਲਗਭਗ 12 ਸਾਲ ਤੋਂ ਜੋ ਦੇਸ਼ ਦੀ ਤਰੱਕੀ ਅਤੇ ਉੱਨਤੀ ਲਈ ਬੇਮਿਸਾਲ ਕਾਰਜ ਕੀਤੇ ਹਨ ਉਸ ਸਦਕਾ ਭਾਰਤ ਦੇਸ਼ ਅੱਜ ਦੁਨੀਆ ਦੇ ਵਿਕਸਤ ਅਤੇ ਕਾਮਯਾਬ ਦੇਸ਼ਾਂ ਵਿੱਚੋਂ ਵੀ ਮੂਹਰਲੇ ਨੰਬਰ 'ਤੇ ਆ ਗਿਆ ਹੈ।ਉਨਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਜੋ ਸੰਗਠਨ ਤਹਿਤ ਕੰਮ ਕਰਕੇ ਪਾਰਟੀ ਕਾਮਯਾਬ ਤਰੀਕੇ ਨਾਲ ਅੱਗੇ ਵਧਦੀ ਹੈ ਉਸ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਦੇ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦੀ ਰਾਤ ਦਿਨ ਦੀ ਸਖਤ ਅਤੇ ਸਿਰਤੋੜ ਮਿਹਨਤ ਨੂੰ ਵੀ ਸਲਾਮ ਕੀਤਾ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਆਪਣੀ ਜ਼ਿਲ੍ਹਾ ਟੀਮ ਸਮੇਤ ਆਈ ਹੋਈ ਲੀਡਰਸ਼ਿਪ ਹਾਈਕਮਾਂਡ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਕਿ ਦਲਬੀਰ ਸਿੰਘ ਅਲਗੋਂ ਕੋਠੀ ਵੱਲੋਂ ਆਪਣੇ ਪਰਿਵਾਰ ਸਮੇਤ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਮਵਰ ਪਰਿਵਾਰ ਕਿਸੇ ਜਾਣਕਾਰੀ ਦਾ ਮੁਥਾਜ ਨਹੀਂ ਹੈ,ਜ਼ਿਲ੍ਹਾ ਤਰਨਤਾਰਨ ਤੋਂ ਇਲਾਵਾ ਪੰਜਾਬ ਭਰ ਅਤੇ ਦੇਸ ਵਿਦੇਸ਼ਾਂ ਵਿੱਚ ਦਲਬੀਰ ਸਿੰਘ ਅਲਗੋਂਕੋਠੀ ਦੇ ਪਰਿਵਾਰ ਦਾ ਡੰਕਾ ਵੱਜਦਾ ਹੈ।ਅਜਿਹੀਆਂ ਸਖਸ਼ੀਅਤਾਂ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜਬੂਤ ਹੋ ਕੇ ਅੱਗੇ ਵਧੇਗੀ।ਇਸ ਮੌਕੇ 'ਤੇ ਦਲਬੀਰ ਸਿੰਘ ਅਲਗੋਂ ਕੋਠੀ ਨੇ ਆਪਣੀ ਸ਼ਮੂਲੀਅਤ ਮੌਕੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਜ ਮਾਣ ਮਹਿਸੂਸ ਕਰ ਰਹੇ ਹਨ ਕਿ ਉਹ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣੇ ਹਨ ਅਤੇ ਪਾਰਟੀ ਸੰਗਠਨ ਮੁਤਾਬਿਕ ਜਿੱਥੇ ਵੀ ਡਿਊਟੀ ਲਗਾਏਗੀ ਪਾਰਟੀ ਦਾ ਸੱਚਾ-ਸੁੱਚਾ ਸਿਪਾਹੀ ਬਣ ਕੇ ਪਾਰਟੀ ਦੀ ਮਜਬੂਤੀ ਲਈ ਤਨ,ਮਨ ਅਤੇ ਇਮਾਨਦਾਰੀ ਲਗਨ ਨਾਲ ਕੰਮ ਕਰਨ ਦਾ ਪਾਬੰਧ ਰਹਾਂਗੇ।


ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਪ੍ਰਦੇਸ਼ ਕਾਰਜਕਾਰੀ ਮੈਂਬਰ ਅਨੂਪ ਸਿੰਘ ਭੁੱਲਰ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਪ੍ਰਦੀਪ ਮਨਚੰਦਾ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ,ਕਿਸਾਨ ਮੋਰਚਾ ਸੂਬਾ ਆਗੂ ਸਿਤਾਰਾ ਸਿੰਘ ਡਲੀਰੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਜ਼ਿਲ੍ਹਾ ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਵਿਜੇ ਵਿਨਾਇਕ,ਸਕੱਤਰ ਹਰਮਨਜੀਤ ਸਿੰਘ ਕੱਲਾ,ਸਰਕਲ ਪ੍ਰਧਾਨ ਸ਼ਹਿਰੀ ਰੋਹਿਤ ਸ਼ਰਮਾ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ ਗੰਡੀਵਿੰਡ,ਸਰਕਲ ਪ੍ਰਧਾਨ ਦਿਲਬਾਗ ਸਿੰਘ,ਸਰਕਲ ਪ੍ਰਧਾਨ ਜਥੇਦਾਰ ਖੁਸ਼ਪਿੰਦਰ ਸਿੰਘ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ,ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਸਰਕਲ ਪ੍ਰਧਾਨ ਵਰਿੰਦਰ ਸੋਨੀ,ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਮਹਿਤਾਬ ਸਿੰਘ,ਸਰਕਲ ਪ੍ਰਧਾਨ ਦਲਜੀਤ ਸਿੰਘ,ਸਾਬਕਾ ਪ੍ਰਧਾਨ ਪਵਨ ਦੇਵਗਨ,ਸਾਬਕਾ ਪ੍ਰਧਾਨ ਪਵਨ ਕੁੰਦਰਾ,ਸਾਬਕਾ ਪ੍ਰਧਾਨ ਸਾਹਿਬ ਸਿੰਘ ਜੀਓਬਾਲਾ,ਪਰਮਜੀਤ ਸਿੰਘ ਮਾਨ, ਬਚਿੱਤਰ ਸਿੰਘ ਅਲਾਵਲਪੁਰ, ਰਣਜੀਤ ਸਿੰਘ ਗਿੱਲ ਵੜੈਚ,ਨਿਸ਼ਾਨ ਸਿੰਘ ਢਾਬੇ ਵਾਲੇ,ਪ੍ਰਵੀਨ ਕੌਰ,ਪਰਮਜੀਤ ਸਿੰਘ ਤਰਨਤਾਰਨ, ਜਸਵਿੰਦਰ ਸਿੰਘ,ਕੈਪਟਨ ਪੂਰਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਤਰਨਤਾਰਨ ਦੇ ਪ੍ਰਮੁੱਖ ਪਾਰਟੀ ਆਗੂ ਮੌਜੂਦ ਸਨ।