ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਮਾਲਚੱਕ ਦੀ ਸਮੁੱਚੀ ਪੰਚਾਇਤ ‘ਆਪ’ ਛੱਡ ਅਕਾਲੀ ਦਲ ਵਿੱਚ ਸ਼ਾਮਲ

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਮਾਲਚੱਕ ਦੀ ਸਮੁੱਚੀ ਪੰਚਾਇਤ ‘ਆਪ’ ਛੱਡ ਅਕਾਲੀ ਦਲ ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਸ਼੍ਰੋਮਣੀ ਅਕਾਲੀ ਦਲ ’ਤੇ ਜਤਾ ਰਹੇ ਭਰੋਸਾ: ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,20 ਸਤੰਬਰ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪਿੰਡ ਮਾਲਚੱਕ ਦੀ ਮੌਜੂਦਾ ਪੰਚਾਇਤ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

ਪਿੰਡ ਮਾਲਚੱਕ ਤੋਂ ਅਕਾਲੀ ਆਗੂ ਬਲਵਿੰਦਰ ਸਿੰਘ ਦੇ ਯਤਨਾਂ ਸਦਕਾ ਮੌਜੂਦਾ ਸਰਪੰਚ ਸੁਰਜੀਤ ਸਿੰਘ ਬਿੱਟੂ ਸਮੇਤ ਮੌਜੂਦਾ ਪੰਚਾਇਤ ਮੈਂਬਰ ਬਲਦੇਵ ਸਿੰਘ,ਸ਼ੌਕੀਨ ਸਿੰਘ,ਮੁਖਤਾਰ ਸਿੰਘ,ਜਸਪਾਲ ਸਿੰਘ, ਲਖਵਿੰਦਰ ਸਿੰਘ ਅਤੇ ਸਵਿੰਦਰ ਸਿੰਘ ( ਸਾਰੇ ਮੌਜੂਦਾ ਮੈਂਬਰ ) ਸਮੇਤ ਸਮੁੱਚੀ ਪੰਚਾਇਤ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ 

ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਸਰਕਾਰ ਖਰੀ ਨਹੀਂ ਉਤਰ ਸਕੀ,ਜਿਸ ਕਾਰਨ ਲੋਕ ਹੁਣ ਸਿਆਸੀ ਪਾਰਟੀਆਂ ਦੇ ਕੰਮਕਾਜ ਅਤੇ ਪਿਛਲੇ ਰਿਕਾਰਡ ਨੂੰ ਦੇਖ ਕੇ ਆਪਣੇ ਫੈਸਲੇ ਲੈ ਰਹੇ ਹਨ।

ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਕੰਮ ਕੀਤੇ ਹਨ ਅਤੇ ਅੱਜ ਵੀ ਪਾਰਟੀ ਪੰਜਾਬ ਦੇ ਹੱਕਾਂ,ਹਿੱਤਾਂ ਅਤੇ ਲੋਕਾਂ ਦੇ ਮੁੱਦਿਆਂ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਨਾਲ ਲੈ ਕੇ ਚੱਲਿਆ ਜਾਵੇਗਾ।

ਉਨ੍ਹਾਂ ਸਮੁੱਚੀ ਪੰਚਾਇਤ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਜੀ ਆਇਆਂ ਆਖਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਹਰ ਪੱਧਰ ’ਤੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.