ਗਿਆਨੀ ਪ੍ਰਿਤਪਾਲ ਸਿੰਘ ਨਈਅਰ ਨਮਿੱਤ ਅੰਤਿਮ ਅਰਦਾਸ 24 ਅਗਸਤ ਐਤਵਾਰ ਨੂੰ

ਗਿਆਨੀ ਪ੍ਰਿਤਪਾਲ ਸਿੰਘ ਨਈਅਰ ਨਮਿੱਤ ਅੰਤਿਮ ਅਰਦਾਸ 24 ਅਗਸਤ ਐਤਵਾਰ ਨੂੰ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,22 ਅਗਸਤ

ਇਲਾਕੇ ਦੀ ਬਹੁਤ ਹੀ ਸਤਿਕਾਰਤ ਸ਼ਖ਼ਸੀਅਤ,ਮਿੱਠ ਬੋਲੜੇ ਸੁਭਾਅ ਦੇ ਮਾਲਕ ਅਤੇ ਸਮਾਜਸੇਵੀ ਪ੍ਰਸਿੱਧ ਕਰਿਆਨਾ ਵਪਾਰੀ ਗਿਆਨੀ ਪ੍ਰਿਤਪਾਲ ਸਿੰਘ ਨਈਅਰ ਜ਼ੋ ਕਿ 14 ਅਗਸਤ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਚੋਹਲਾ ਸਾਹਿਬ ਵਿਖੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 24 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਦੇ ਦੀਵਾਨ ਵਿਖੇ ਹੋਵੇਗੀ।ਜਿਥੇ ਉਨ੍ਹਾਂ ਨੂੰ ਪਿਆਰ ਕਰਨ ਵਾਲੀਆਂ ਇਲਾਕੇ ਭਰ ਦੀਆਂ ਸੰਗਤਾਂ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ