ਨਸ਼ਿਆਂ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ
- ਰਾਸ਼ਟਰੀ
- (Asia/Kolkata)
ਵਿਦਿਆਰਥੀਆਂ ਨੇ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਏਡਜ਼ ਤੋਂ ਬਚਾਅ ਲਈ ਕੀਤਾ ਜਾਗਰੂਕ
ਕਪੂਰਥਲਾ 8 ਅਕਤੂਬਰ ਗੌਰਵ ਮੜੀਆ
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਕਪੂਰਥਲਾ ਵੱਲੋਂ ਸ੍ਰੀ ਭਾਰਦਵਾਜ ਗ੍ਰਾਮ ਉਦਯੋਗ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿੱਚ ਰਣਧੀਰ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਰੈਲੀ ਦਾ ਉਦਘਾਟਨ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾ. ਅਨੂੰ ਸ਼ਰਮਾ ਅਤੇ ਡੀ.ਟੀ.ਓ. ਡਾ. ਰੂਹੀ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਮੀਤ ਸੇਠੀ ਅਤੇ ਵਾਈਸ ਪ੍ਰਿੰਸੀਪਲ ਸਨੇਹ ਸ਼ਰਮਾ ਵੀ ਹਾਜ਼ਰ ਸਨ।
ਇਸ ਮੌਕੇ ਡਾ. ਅਨੂੰ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਅਤੇ ਏਡਜ਼ ਵਰਗੀਆਂ ਅਲਾਮਤਾਂ ਦੀ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹਥਿਆਰ ਹੈ। ਵਿਦਿਆਰਥੀ ਅਤੇ ਨੌਜਵਾਨ ਸਮਾਜ ਵਿੱਚ ਸਿਹਤਮੰਦ ਜੀਵਨਸ਼ੈਲੀ, ਨਸ਼ਾ-ਮੁਕਤ ਸਮਾਜ ਅਤੇ ਏਡਜ਼ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।
ਪ੍ਰੋਜੈਕਟ ਮੈਨੇਜਰ ਕਰਮਜੀਤ ਕੌਰ ਨੇ ਸਿਹਤ ਵਿਭਾਗ, ਕਾਲਜ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਸਥਾ ਵੱਲੋਂ ਏਡਜ਼ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਏ ਜਾ ਰਹੇ ਵੱਖ-ਵੱਖ ਜਾਗਰੂਕਤਾ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀ.ਸੀ.ਸੀ. ਜੋਤੀ ਅਨੰਦ ਸਮੇਤ ਕਾਲਜ ਸਟਾਫ਼ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Leave a Reply