ਸਾਬਕਾ ਵਿਧਾਇਕ ਬ੍ਰਹਮਪੁਰਾ ਵਲੋਂ ਚੰਦ ਸਿੰਘ ਨਾਲ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਾਬਕਾ ਵਿਧਾਇਕ ਬ੍ਰਹਮਪੁਰਾ ਵਲੋਂ ਚੰਦ ਸਿੰਘ ਨਾਲ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,10 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਭੈਲ ਢਾਏ ਵਾਲਾ ਵਿਖੇ ਸਾਬਕਾ ਸਰਪੰਚ ਅਤੇ ਸਮਰਪਿਤ ਅਕਾਲੀ ਦਲ ਦੇ ਵਰਕਰ ਚੰਦ ਸਿੰਘ ਦੇ ਗ੍ਰਹਿ ਜਾ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਸੁਖਵਿੰਦਰ ਸਿੰਘ ਸੁੱਖਾ ਦੇ ਬੇਵਕਤੀ ਦੇਹਾਂਤ 'ਤੇ ਪੂਰੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਡੂੰਘੇ ਦੁੱਖ ਦੀ ਘੜੀ ਵਿੱਚ, ਬ੍ਰਹਮਪੁਰਾ ਨੇ ਪਰਿਵਾਰ ਨੂੰ ਹੌਂਸਲਾ ਅਫ਼ਜ਼ਾਈ ਦੇਂਦਿਆਂ ਕਿਹਾ ਇਹ ਇੱਕ ਅਜਿਹਾ ਘਾਟਾ ਹੋਇਆ ਹੈ ਜਿਸਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੂਰੇ ਪਰਿਵਾਰ ਨਾਲ ਖੜ੍ਹੇ ਹਨ।ਸ.ਬ੍ਰਹਮਪੁਰਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁਖਦਾਈ ਪਲ ਨੂੰ ਸਹਿਣ ਲਈ ਅਕਾਲਪੁਰਖ਼ ਅੱਗੇ ਅਰਦਾਸ ਵੀ ਕੀਤੀ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ,ਸਾਬਕਾ ਸਰਪੰਚ ਸੁਲੱਖਣ ਸਿੰਘ ਬਹਿਲ,ਹਰਦੇਵ ਸਿੰਘ ਬਹਿਲ,ਸੁੱਖਾ ਸਿੰਘ ਬਾਠ ਬਹਿਲ, ਗੁਰਦੇਵ ਸਿੰਘ ਬਾਠ ਬਹਿਲ,ਸੁੱਚਾ ਸਿੰਘ ਬਹਿਲ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।