ਸੁਖਵੰਤ ਸਿੰਘ ਪੱਡਾ ਬਣੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ
ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਾਰਟੀ ਨਾਲ ਜੋੜਿਆ ਜਾਵੇਗਾ-ਪੱਡਾ
ਕਪੂਰਥਲਾ 17 ਅਕਤੂਬਰ ਗੌਰਵ ਮੜੀਆ
ਹਲਕਾ ਕਪੂਰਥਲਾ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੁਖਵੰਤ ਸਿੰਘ ਪੱਡਾ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਉਣ ਨਾਲ ਸਿਆਸੀ ਸਰਗਰਮੀਆਂ ਨੂੰ ਲੈ ਕੇ ਚਰਚਾ ਛਿੜ ਗਈ ਹੈ।ਇਸ ਹਲਕੇ ਵਿੱਚ ਪਾਰਟੀ ਦੀ ਅਗਲੀ ਰਣਨੀਤੀ ਕੀ ਹੋਵੇਗੀ ਅਤੇ ਇਸ ਫ਼ੈਸਲੇ ਦਾ ਸਿਆਸੀ ਸਮੀਕਰਨਾਂ ਤੇ ਕੀ ਅਸਰ ਪੈ ਸਕਦਾ ਹੈ,ਇਹ ਦੇਖਣਾ ਦਿਲਚਸਪ ਰਹੇਗਾ।ਕਪੂਰਥਲਾ ਹਲਕੇ ਵਿਚ ਹਲਕਾ ਇੰਚਾਰਜ ਬਦਲੇ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਵਿਚ ਵਿਧਾਨ ਸਭਾ ਹਲਕੇ ਦੇ ਮਿਹਨਤੀ ਤੇ ਪਾਰਟੀ ਦੇ ਪ੍ਰਤੀ ਵਫ਼ਾਦਾਰ ਆਗੂ ਨੂੰ ਇਹ ਵੱਡੀ ਜਿੰਮੇਵਾਰੀ ਮਿਲਣ ਨਾਲ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਸਕਦਾ ਹੈ।ਕਿਸੇ ਪਾਰਟੀ ਆਗੂ ਦੀ ਭੂਮਿਕਾ ਪਾਰਟੀ ਦੇ ਜਥੇਬੰਦਕ ਕੰਮਾਂ ਨੂੰ ਅੱਗੇ ਵਧਾਉਣ, ਸਥਾਨਕ ਆਗੂਆਂ ਨਾਲ ਤਾਲਮੇਲ ਬਣਾਉਣ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਹੁੰਦੀ ਹੈ।ਇਸ ਲਈ ਸੁਖਵੰਤ ਸਿੰਘ ਪੱਡਾ ਨੂੰ ਮਿਲੀ ਜ਼ਿੰਮੇਵਾਰੀ ਨੂੰ ਕਪੂਰਥਲਾ ਹਲਕੇ ਵਿੱਚ ਆਪ ਦੀ ਸਿਆਸੀ ਸਰਗਰਮੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।ਇਸ ਮੌਕੇ ਪੱਡਾ ਨੂੰ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਤੇ ਸਮਰਥਕਾਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਵਰਕਰਾਂ ਨੇ ਕਿਹਾ ਸੁਖਵੰਤ ਸਿੰਘ ਪੱਡਾ ਆਮ ਵਰਕਰ ਦੇ ਨਾਲ ਖੜ੍ਹਨ ਵਾਲੇ ਇਨਸਾਨ ਹੈ ਤੇ ਪਾਰਟੀ ਨੇ ਜੋ ਉਨ੍ਹਾਂ ਨੂੰ ਸੇਵਾ ਬਖਸ਼ੀ ਹੈ ਉਹ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਪੱਡਾ ਨੇ ਕਿਹਾ ਵਰਕਰ ਜੋ ਮੇਰੇ ਤੇ ਵਿਸ਼ਵਾਸ ਕਰਦੇ ਹਨ ਇਹ ਉਨ੍ਹਾਂ ਦੀ ਬਦੌਲਤ ਹੀ ਪਾਰਟੀ ਨੇ ਮੈਨੂੰ ਮਾਣ ਬਖਸ਼ਿਆ ਹੈ। ਉਨ੍ਹਾਂ ਨੇ ਕਿਹਾ 2027 ਵਿੱਚ ਵੀ ਦੁਬਾਰਾ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਾਂਗੇ।ਉਨ੍ਹਾਂ ਕਿਹਾ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਲਈ ਮੁੱਢੋਂ ਹੀ ਯਤਨਸ਼ੀਲ ਰਹੇ ਹਨ।ਪੱਡਾ ਨੇ ਕਿਹਾ ਕਿ ਪਾਰਟੀ ਦਾ ਸਭ ਤੋਂ ਮਜ਼ਬੂਤ ਕਿਸਾਨ ਵਿੰਗ ਹੈ,ਜੋ ਕਿਸਾਨੀ ਦੀਆਂ ਮੁਸ਼ਕਿਲਾਂ ਨੂੰ ਬਰੀਕੀ ਨਾਲ ਹੀ ਜਾਣ ਸਕਦਾ ਹੈ।ਪੱਡਾ ਨੇ ਕਿਹਾ ਕਿ ਸੂਬੇ ਭਰ ਚ ਕਿਸਾਨੀ ਮੁਸ਼ਕਿਲਾਂ ਨੂੰ ਜਾਨਣ ਲਈ ਹਲਕਾ ਵਾਈਜ਼ ਕਮੇਟੀਆਂ ਬਣਾਈਆ ਜਾਣਗੀਆਂ,ਜਿਸ ਵਿਚ ਮੈਂਬਰ ਤੇ ਇਕ ਕੋਆਰਡੀਨੇਟਰ ਨਿਯੁਕਤ ਕੀਤਾ ਜਾਵੇਗਾ।ਉਨ੍ਹਾਂ ਨੇ ਆਖਿਆ ਕਿ ਆਉਣ ਵਾਲੇ ਸਮੇਂ ਦੌਰਾਨ ਕਿਸਾਨ ਵਿੰਗ ਦੀਆਂ ਜ਼ਿਲ੍ਹਾ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਸੂਬੇ ਭਰ ਚ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਾਰਟੀ ਨਾਲ ਜੋੜੇਗਾ।ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਪਾਰਟੀ ਨੇ ਜ਼ਿੰਮੇਵਾਰੀ ਸੌਪੀ ਹੈ ਉਹ ਪਾਰਟੀ ਦੀਆ ਉਮੀਦਾਂ ਤੇ ਖਰ੍ਹੇ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।ਉਨ੍ਹਾਂ ਜ਼ਿਲ੍ਹੇ ਦੀ ਤਰੱਕੀ ਤੇ ਵਿਕਾਸ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ ਅਤੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ ਦਿੱਤਾ।
Posted By: Gaurav Maria