ਦਵਿੰਦਰ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ, ਡਿਪਟੀ ਕਮਿਸ਼ਨਰ ਤੇ ਏਡੀਸੀ ਨੇ ਲਗਾਇਆ ਤਰੱਕੀ ਦਾ ਸਟਾਰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,12 ਨਵੰਬਰ
ਤਰਨਤਾਰਨ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਸੁਰੱਖਿਆ ਗਾਰਦ ਵਿੱਚ ਤਾਇਨਾਤ ਦਵਿੰਦਰ ਸਿੰਘ ਰਾਜੂ ਵਾਸੀ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ 'ਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ.ਅਦਿੱਤਿਆ ਸ਼ਰਮਾ ਵੱਲੋਂ ਵਧਾਈ ਦਿੱਤੀ ਗਈ।ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਉਨ੍ਹਾਂ ਦੇ ਮੋਢਿਆਂ 'ਤੇ ਤਰੱਕੀ ਦਾ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਏਡੀਸੀ ਨੇ ਦਵਿੰਦਰ ਸਿੰਘ ਰਾਜੂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਤਨਦੇਹੀ,ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਤਰੱਕੀ ਮਿਲਣਾ ਮਿਹਨਤ,ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਈਆਂ ਸੇਵਾਵਾਂ ਦਾ ਸਨਮਾਨ ਹੈ।
ਇਸ ਦੌਰਾਨ ਤਰੱਕੀ ਪ੍ਰਾਪਤ ਕਰਨ ਵਾਲੇ ਸਬ-ਇੰਸਪੈਕਟਰ ਦਵਿੰਦਰ ਸਿੰਘ ਰਾਜੂ ਨੇ ਡਿਪਟੀ ਕਮਿਸ਼ਨਰ,ਏਡੀਸੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਨੂੰ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ,ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ।
ਦਵਿੰਦਰ ਸਿੰਘ ਰਾਜੂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ 'ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ,ਕਰਮਚਾਰੀਆਂ,ਸਾਥੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵੀ ਵਧਾਈਆਂ ਦਿੱਤੀਆਂ ਗਈਆਂ।ਇਸ ਦੇ ਨਾਲ ਹੀ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਵਿੱਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।