Nazrana Times

ਪੰਜਾਬੀ

ਹਰ ਰੋਜ਼ ਲੱਗ ਰਹੇ ਧਰਨੇ ਆਪ ਸਰਕਾਰ ਦੀ ਨਾਕਾਮੀ ਦੀ ਗਵਾਹੀ-ਕੁਲਦੀਪ ਸਿੰਘ ਟਾਂਡੀ

26 Aug, 2026 07:08 PM

ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ,ਹੱਕਾਂ ਲਈ ਧਰਨਿਆਂ ਤੇ ਉਤਰੇ ਮੁਲਾਜ਼ਮ-ਅਕਾਲੀ ਦਲ 

ਕਪੂਰਥਲਾ 26 ਅਗਸਤ ਗੌਰਵ ਮੜੀਆ
ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ,ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ।ਹਾਲਾਤ ਇਹ ਬਣ ਚੁੱਕੇ ਹਨ ਕਿ ਹਰ ਵਰਗ ਦੇ ਮੁਲਾਜ਼ਮ ਆਪਣੇ ਜਾਇਜ਼ ਹੱਕਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦੇਣ ਅਤੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ,ਸਮੂਹਿਕ ਹੜਤਾਲਾਂ ਲਈ ਮਜ਼ਬੂਰ ਹਨ।ਟਾਂਡੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਨੇ ਲੋਕਾਂ ਅਤੇ ਮੁਲਾਜ਼ਮ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ,ਪਰ ਅੱਜ ਅਧਿਆਪਕ,ਸਰਕਾਰੀ ਮੁਲਾਜ਼ਮ,ਅਸਿਸਟੈਂਟ ਪ੍ਰੋਫ਼ੈਸਰ,ਬੇਰੁਜ਼ਗਾਰ ਨੌਜਵਾਨ,ਕੱਚੇ ਮੁਲਾਜ਼ਮ, ਪੈਨਸ਼ਨਰ ਅਤੇ ਹੋਰ ਕਈ ਵਰਗ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਧਰਨੇ ਸਰਕਾਰ ਦੇ ਵਿਕਾਸ ਅਤੇ ਲੋਕ-ਭਲਾਈ ਦੇ ਦਾਅਵਿਆਂ ਦੀ ਅਸਲ ਹਕੀਕਤ ਨੂੰ ਬੇਨਕਾਬ ਕਰ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕਰ ਰਹੀ ਅਤੇ ਮਸ਼ਹੂਰੀਆਂ ਵਿੱਚ ਰੁੱਝੀ ਹੋਈ ਹੈ,ਜਦਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ।ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨਾਲ ਗੈਰ-ਲੋਕਤੰਤਰੀ ਰਵੱਈਆ ਅਪਣਾ ਰਹੀ ਹੈ ਅਤੇ ਪਾਣੀ ਦੀਆਂ ਬੁਛਾਰਾਂ ਵਰਗੇ ਤਰੀਕਿਆਂ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਟਾਂਡੀ ਨੇ ਕਿਹਾ ਕਿ ਸਰਕਾਰ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਤੁਰੰਤ ਹੱਲ ਕੱਢੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਡੱਟ ਕੇ ਸੰਘਰਸ਼ ਕਰਦਾ ਰਹੇਗਾ।

Posted By: Gaurav Maria

Latest News