ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ 'ਚ ਮਾਨ ਦਲ ਵੱਲੋਂ ਕੀਤਾ ਜਾ ਰਿਹਾ ਧੂੰਆਂਧਾਰ ਚੋਣ ਪ੍ਰਚਾਰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
- ਰਾਜਨੀਤੀ
- 08 Nov,2025
ਅੰਮ੍ਰਿਤਸਰ, 8 ਨਵੰਬਰ , ਜੁਗਰਾਜ ਸਿੰਘ ਸਰਹਾਲੀ
ਵਿਧਾਨ ਸਭਾ ਹਲਕਾ ਤਰਨ ਤਰਨ ਦੀ ਜ਼ਿਮਨੀ ਚੋਣ 'ਚ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ (ਭਰਾਤਾ ਭਾਈ ਸੰਦੀਪ ਸਿੰਘ ਸੰਨੀ) ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਅਤੇ ਪਾਰਟੀ ਦੇ ਹੋਰ ਆਗੂਆਂ ਤੇ ਵਰਕਰਾਂ ਵੱਲੋਂ ਕਈ ਦਿਨਾਂ ਤੋਂ ਲਗਾਤਾਰ ਡਟ ਕੇ ਧੂੰਆਂਧਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸਦੀ ਬਦੌਲਤ ਭਾਈ ਮਨਦੀਪ ਸਿੰਘ ਦੇ ਹੱਕ ਵਿੱਚ ਤਰਨ ਤਾਰਨ ਸ਼ਹਿਰ ਤੇ ਪਿੰਡਾਂ ਵਿੱਚ ਪੂਰੀ ਲਹਿਰ ਬਣ ਚੁੱਕੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਕੌਮ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਮੰਦੀ ਸ਼ਬਦਾਵਲੀ ਵਰਤਣ ਵਾਲੇ ਸੁਧੀਰ ਸੂਰੀ ਅਤੇ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਕਰਨ ਵਾਲੇ ਜ਼ਾਲਮ ਥਾਣੇਦਾਰ ਸੂਬਾ ਸਰਹੰਦ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਸੋਧ ਕੇ ਭਾਈ ਸੰਦੀਪ ਸਿੰਘ ਸੰਨੀ ਨੇ ਮਹਾਨ ਜੁਝਾਰੂ ਕਾਰਨਾਮਾ ਕੀਤਾ ਹੈ, ਜਿਸ ਉੱਤੇ ਪੰਥ ਨੂੰ ਸਦਾ ਮਾਣ ਰਹੇਗਾ। ਉਹਨਾਂ ਕਿਹਾ ਕਿ ਇਸ ਸਮੇਂ ਭਾਈ ਸੰਦੀਪ ਸਿੰਘ ਸੰਨੀ ਜੋ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਹਨ, ਉਹਨਾਂ ਦੀ ਕੁਰਬਾਨੀ ਅਤੇ ਪੰਥਕ ਘਾਲਣਾ ਨੂੰ ਮੁੱਖ ਰੱਖਦਿਆਂ ਉਹਨਾਂ ਦੇ ਵੱਡੇ ਭਰਾਤਾ ਭਾਈ ਮਨਦੀਪ ਸਿੰਘ ਖਾਲਸਾ ਨੂੰ ਵੋਟਾਂ ਪਾ ਕੇ ਜਿਤਾਇਆ ਜਾਏ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਤਰਨ ਤਾਰਨ ਵਿਖੇ ਪਾਰਟੀ ਦੇ ਦਫਤਰ ਵਿੱਚ ਸ. ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਅਤੇ ਪੰਥਕ ਵਿਚਾਰਾਂ ਕੀਤੀਆਂ ਤੇ ਭਾਈ ਮਨਦੀਪ ਸਿੰਘ ਦੀ ਜਿੱਤ ਲਈ ਅਰਦਾਸ ਵੀ ਕੀਤੀ।
Posted By:
GURBHEJ SINGH ANANDPURI
Leave a Reply