Nazrana Times

ਪੰਜਾਬੀ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ 15 ਅਕਤੂਬਰ ਵੀਰਵਾਰ ਨੂੰ ਪੰਜਾਬ ਬੰਦ ਦਾ ਐਲਾਨ

13 Oct, 2026 07:52 PM

ਬਿੰਦਰ ਸਿੰਘ ਖੁੱਡੀ ਕਲਾਂ 
ਮਾਨਸਾ ,13 ਅਕਤੂਬਰ 

:ਮਾਨਸਾ ਵਿਖੇ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਜਾਣ ਦੇ ਰੋਸ ਵਜੋਂ ਲੋਕਾਂ ਵੱਲੋਂ ਮਾਨਸਾ ਵਿਖੇ ਭਾਰੀ ਇਕੱਤਰਤਾ ਕੀਤੀ ਗਈ ਹੈ।ਕਈ ਥਾਵਾਂ 'ਤੇ ਲੋਕਾਂ ਦੇ ਧਰਨੇ ਚੱਲ ਰਹੇ ਹਨ। ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਐਕਸ਼ਨ ਕਮੇਟੀ ਵੱਲੋ ਤਮਾਮ ਹੋਰ ਫੈਸਲੇ ਲੈਣ ਦੇ ਨਾਲ ਨਾਲ 15 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਐਕਸ਼ਨ ਕਮੇਟੀ ਨੇ ਆਮ‌ ਲੋਕਾਂ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜਾ਼ਵਾਂ ਦਿਵਾਉਣ ਲਈ ਵੱਡੀ ਗਿਣਤੀ ਵਿੱਚ ਮਾਨਸਾ ਪਹੁੰਚਣ ਦਾ ਸੱਦਾ‌ ਦੇਣ ਦੇ ਨਾਲ ਨਾਲ 15 ਅਕਤੂਬਰ ਨੂੰ ਮੁਕੰਮਲ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਐਕਸ਼ਨ ਕਮੇਟੀ ਆਗੂਆਂ ਨੇ ਅਪੀਲ ਕੀਤੀ ਹੈ ਕਿ ਪਿੰਡਾਂ ਅਤੇ ਸ਼ਹਿਰਾਂ 'ਚ ਆਪਣੇ ਤੌਰ 'ਤੇ ਅਗਵਾਈ ਕਰਕੇ ਪੰਜਾਬ ਬੰਦ ਨੂੰ ਪੂਰਨ ਰੂਪ ਵਿੱਚ ਸਫਲ ਬਣਾਇਆ ਜਾਵੇ।

Posted By: GURBHEJ SINGH ANANDPURI

Latest News