Nazrana Times

ਪੰਜਾਬੀ

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ

01 Sep, 2025 07:51 PM

ਅਮ੍ਰਿਤਸਰ 1 ਸਤੰਬਰ , ਨਜ਼ਰਾਨਾ ਟਾਈਮਜ਼ ਬਿਊਰੋ 

ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦਿਆ ਗਿਆ ਸੀ। ਇਸੇ ਤਹਿਤ ਸ. ਜਸਵੰਤ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ। ਸ. ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹਾ ਬੰਨ੍ਹਿਆ ਹੋਇਆ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ।ਸ. ਜਸਵੰਤ ਸਿੰਘ ਦੇ ਮਾਮਲੇ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਨ੍ਹਾਂ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਇਨ੍ਹਾਂ ਨੂੰ ਬਣਦੀ ਧਾਰਮਿਕ ਤਨਖ਼ਾਹ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ. ਜਸਵੰਤ ਸਿੰਘ ਸਮਰਪਣ ਭਾਵ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਨ ਅਤੇ ਇਨ੍ਹਾਂ ਨਾਲ ਪੰਜਾਬੀ ਭਾਸ਼ਾ ਨੂੰ ਚੁਣੌਤੀਆਂ ਬਾਰੇ ਵੀ ਵਿਚਾਰ ਕੀਤੀ ਗਈ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #