Nazrana Times

ਪੰਜਾਬੀ

ਨਸ਼ਾ ਤੰਬਾਕੂ ਵੇਚਣ ਵਾਲੇ 16 ਦੁਕਾਨਦਾਰਾਂ ਦੇ ਸਿਹਤ ਵਿਭਾਗ ਦੀ ਟੀਮ ਨੇ ਚਲਾਨ ਕੱਟੇ

20 Jan, 2025 05:30 AM

ਸ਼ਾਹਪੁਰ ਕੰਢੀ 27 ਨਵੰਬਰ (ਸੁਖਵਿੰਦਰ ਜੰਡੀਰ)-ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਸਰਕਾਰੀ ਹਸਪਤਾਲ ਦੀ ਸਿਹਤ ਵਿਭਾਗ ਦੀ ਟੀਮ ਨੇ ਅੱਜ ਡਾ ਦਯਾਨੰਦ ਚੌਧਰੀ ਦੀ ਅਗਵਾਈ ਵਿੱਚ ਜੁਗਿਆਲ ਕਾਲੋਨੀ ਅਤੇ ਨੇਡ਼ੇ ਤੇਡ਼ੇ ਦੇ ਨਸ਼ਾ ਤੰਬਾਕੂ ਅਤੇ ਹੋਰ ਨਸ਼ੀਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਅਤੇ ਨਸ਼ਾ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਦਿਨ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਪਣੀ ਟੀਮ ਨਾਲ ਇਲਾਕੇ ਵਿਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ ਅਤੇ ਨਸ਼ਾ ਤੰਬਾਕੂ ਆਦਿ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਵਲੋਂ ਲਗਭਗ ਸੋਲ਼ਾਂ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਅੱਗੇ ਤੋਂ ਅਜਿਹੀਆਂ ਨਸ਼ੀਲੀਆਂ ਵਸਤੂਆਂ ਨਾ ਵੇਚਣ ਲਈ ਚੇਤਾਵਨੀ ਵੀ ਦਿੱਤੀ ਗਈ ਡਾਕਟਰ ਦੇ ਅਨੰਦ ਚੌਧਰੀ ਨੇ ਦੱਸਿਆ ਕਿ ਸਮੇਂ ਸਮੇਂ ਤੇ ਉਨ੍ਹਾਂ ਵੱਲੋਂ ਇਲਾਕੇ ਵਿਚ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਸ਼ਾ ਤੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਾਬੂ ਕਰ ਉਨ੍ਹਾਂ ਉੱਤੇ ਬਣਦੀ ਕਾਰਵਾਈ ਵੀ ਕੀਤੀ ਜਾਂਦੀ ਹੈ ਇਸ ਮੌਕੇ ਉਥੇ ਪੈਸਕੋ ਸਟਾਫ ਦੇ ਨਾਲ ਡਰਾਈਵਰ ਕਸਤੂਰੀ ਲਾਲ ਅਰੁਣ ਅਤੇ ਹੋਰ ਲੋਕ ਵੀ ਮੌਜੂਦ ਸਨ

Posted By: GURBHEJ SINGH ANANDPURI

Latest News