ਮਿਸ਼ਨ 2027 ਲਈ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਅਤੇ ਜੇਡੀਯੂ ਪੰਜਾਬ ਦੀ ਅਹਿਮ ਮੀਟਿੰਗ, ਸਾਂਝੀ ਰਣਨੀਤੀ ’ਤੇ ਮੰਥਨ : ਗੁਰਦਰਸ਼ਨ ਸਿੰਘ

ਮਿਸ਼ਨ 2027 ਲਈ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਅਤੇ ਜੇਡੀਯੂ ਪੰਜਾਬ ਦੀ ਅਹਿਮ ਮੀਟਿੰਗ, ਸਾਂਝੀ ਰਣਨੀਤੀ ’ਤੇ ਮੰਥਨ : ਗੁਰਦਰਸ਼ਨ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੁਲਾਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਅਤੇ ਜਨਤਾ ਦਲ ਯੂਨਾਇਟੇਡ ਪੰਜਾਬ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ, ਅਤੇ ਰੁਜ਼ਗਾਰ -ਭਰਭੂਰ ਸੂਬਾ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਆਦੇ ਚੋਣ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਅਤੇ ਜਨਤਾ ਦਲ ਯੂਨਾਇਟੇਡ ਪੰਜਾਬ ਦੇ ਸੀਨੀ. ਆਗੂਆਂ ਦੀ ਇੱਕ ਅਹਿਮ ਮੀਟਿੰਗ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਰਿਹਾ। ਮੀਟਿੰਗ ਵਿੱਚ ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਹੇ ਨਸ਼ੇ ਦੇ ਖਾਤਮੇ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਜ਼ਿਲ੍ਹੇ ਵਿੱਚ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਆਧੁਨਿਕ ਤਕਨੀਕੀ ਸਿਖਲਾਈ ਦੇ ਕੇ ਰੁਜ਼ਗਾਰ ਨਾਲ ਜੋੜਿਆ ਜਾ ਸਕੇ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਪੰਜਾਬ ਵਿੱਚ ਵੱਡੇ ਪੱਧਰ ਤੇ ਦੇਸੀ ਵਿਦੇਸ਼ੀ ਉਦਯੋਗਾਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਜਾਵੇ, ਜਿਸ ਨਾਲ ਲੱਖਾਂ ਨੋਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
ਆਗੂਆਂ ਨੇ ਪੰਜਾਬ ਦੇ ਵਧਦੇ ਕਰਜੇ ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਸੱਤਾ ਵਿਚ ਆਉਣ ਉਪਰੰਤ ਵਿੱਤੀ ਅਨੁਸ਼ਾਸਨ, ਪਾਰਦਰਸ਼ਤਾ ਅਤੇ ਵਿਕਾਸ ਕੇਂਦਰਿਤ ਨੀਤੀਆਂ ਰਾਹੀਂ ਪੰਜਾਬ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢਣ ਦੇ ਲਈ ਠੋਸ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਇਹ ਵੀ ਜ਼ੋਰ ਦਿੱਤਾ ਗਿਆ ਕਿ ਪਾਕਿਸਤਾਨ ਦੇ ਨਾਲ਼ ਲਗਦੇ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਆਰਥਿਕ ਪੈਕੇਜ ਮਿਲਣਾ ਚਾਹੀਦਾ ਹੈ। ਇਸ ਪੈਕੇਜ ਰਾਹੀਂ ਸਰਹੱਦੀ ਖੇਤਰਾਂ ਦਾ ਵਿਕਾਸ, ਸੁਰਖਿਆ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ।
ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਧਾਉਣ, ਸਿਖਿਆ ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਨਿਵੇਸ਼ ਪੱਖੀ ਮਾਹੌਲ ਬਣਾਉਣ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਉਣ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਅੰਤ ਵਿਚ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ 2027 ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਵਿਕਾਸ ਮਾਡਲ ਪੇਸ਼ ਕਰੇਗਾ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਹਲਕੇ ਵਿੱਚ ਲੋਕਾਂ ਦੇ ਨਾਲ ਸਿੱਧਾ ਸੰਪਰਕ ਕਰ ਕੇ ਇਸ ਸਾਂਝੇ ਵਿਜਨ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਵੱਲੋਂ ਸੂਬਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ , ਸਾਬਕਾ ਫੌਜੀ ਵਿੰਗ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਸੋਸ਼ਲ ਮੀਡੀਆ ਪ੍ਰਧਾਨ ਰੂਪ ਸਿੰਘ ਫਾਜ਼ਿਲਕਾ ਤੇ ਜਨਤਾ ਦਲ ਯੂਨਾਇਟੇਡ ਪੰਜਾਬ ਦੇ ਸੂਬਾ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ, ਜਨਰਲ ਸਕੱਤਰ ਸੰਜੀਵ ਜੀ, ਲੁਧਿਆਣਾ ਤੋਂ ਚੋਪੜਾ ਜੀ ਤੇ ਹੋਰ ਆਗੂ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.