ਵੱਡੀ ਖ਼ਬਰ: ਸਰਕਾਰੀ ਮੁਲਾਜ਼ਮ ਵਿਧਵਾ ਔਰਤ ਤੋਂ 20000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
- ਅਪਰਾਧ
- 24 Feb,2025

ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
24 ਫਰਵਰੀ 2025 , ਨਜ਼ਰਾਨਾ ਟਾਈਮਜ ਬਿਊਰੋ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ।
Posted By:

Leave a Reply