ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਸਤਬੀਰ ਸਿੰਘ ਪਡਿਆਣਾ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ
- ਰਾਜਨੀਤੀ
- 26 Jul, 2026 03:35 PM (Asia/Kolkata)
ਚੰਡੀਗੜ੍ਹ 26 ਜੁਲਾਈ (ਮੰਗਤ ਸਿੰਘ ਸੈਦਪੁਰ) : ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈਐਸਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736), ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ। ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ। ਉਨ੍ਹਾਂ ਕਿਹਾ, "ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।" ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਅਸਲ ਸੱਚਾਈ ਕੀ ਹੈ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਬੱਬਰ ਖਾਲਸਾ ਇੰਟਰਨੈਸ਼ਨਲ ਜੁਝਾਰੂ ਜਥੇਬੰਦੀ ਪੰਥਕ ਕਾਰਜਾਂ ਲਈ ਤਾਂ ਪੰਥਕ ਕੰਮ ਕੀਤੇ ਜਾਂਦੇ ਹਨ ਪਰੰਤੂ ਲੋਕਾਂ ਦੀਆਂ ਜਾਨਾਂ ਲੈਣ ਲਈ ਕਾਰਵਾਈਆਂ ਕਰਨੀਆਂ ਪੰਥਕ ਰਹਿਤ ਮਰਿਆਦਾਵਾਂ ਤੋਂ ਉਲਟ ਹੈ।
Leave a Reply