ਤਰਨ ਤਾਰਨ ‘ਚ ਐਨਕਾਊਂਟਰ ਤੋਂ ਬਾਅਦ 2 ਗ੍ਰਿਫਤਾਰ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ

ਤਰਨ ਤਾਰਨ ‘ਚ ਐਨਕਾਊਂਟਰ ਤੋਂ ਬਾਅਦ 2 ਗ੍ਰਿਫਤਾਰ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ

ਤਰਨ ਤਾਰਨ 18 ਅਪ੍ਰੈਲ ਜੁਗਰਾਜ ਸਿੰਘ ਸਰਹਾਲੀ

ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਤਰਨ ਤਾਰਨ ਪੁਲਿਸ ਦੀ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਵੱਡੇ ਗੈਂਗਸਟਰ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਘਟਨਾ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਸਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਤਰਨ ਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੇ ਗੈਂਗਸਟਰਾਂ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਯੁਵਰਾਜ ਉਰਫ ਜੱਗੂ ਅਤੇ ਮਹਿਕਪ੍ਰੀਤ ਉਰਫ ਮਹਿਕ ਵਜੋਂ ਹੋਈ ਹੈ। ਇਹ ਗ੍ਰਿਫਤਾਰੀ ਤਰਨ ਤਾਰਨ ਦੇ ਪਿੰਡ ਜਵੰਦਾ ਥਾਣਾ ਸਰਹਾਲੀ ਕਲਾਂ ਨੇੜਿਓਂ ਕੀਤੀ ਗਈ। ਐਸ ਐਚ ਓ ਬਲਜਿੰਦਰ ਸਿੰਘ ਥਾਣਾ ਸਰਹਾਲੀ ਕਲਾਂ ਨੇ ਪੁਲਿਸ ਪਾਰਟੀ ਸਮੇਤ ਪਾਈ ਕਾਰਵਾਈ।

ਡੀਜੀਪੀ ਯਾਦਵ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਵਾਬੀ ਕਾਰਵਾਈ ‘ਚ ਦੋਵੇਂ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮੁਲਜ਼ਮਾਂ ਕੋਲੋਂ ਇੱਕ Glock 9MM ਅਤੇ ਇੱਕ PX30 .30 ਕੈਲੀਬਰ ਦਾ ਪਿਸਤੌਲ ਬਰਾਮਦ ਕੀਤਾ ਹੈ। ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਦੋਵੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਦੋਵਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ।


Posted By: TAJEEMNOOR KAUR