ਪਿੰਡ ਭੈਲ ਢਾਏ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- 24 Jun, 2025 10:44 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,24 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਢਾਏ ਵਾਲਾ ਵਿਖੇ ਨਾਮਵਰ ਪਰਿਵਾਰ ਗੁਰਮੇਲ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਸੀਨੀਅਰ ਆਗੂ ਪਵਨ ਦੇਵਗਨ,ਸਰਕਲ ਪ੍ਰਧਾਨ ਨਰਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸੈਂਕੜੇ ਮੋਹਤਬਰ ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।ਸ਼ਾਮਲ ਹੋਣ ਵਾਲਿਆਂ ਵਿੱਚ ਸਨੇਹਦੀਪ ਸਿੰਘ,ਨਿਸ਼ਾਨ ਸਿੰਘ, ਦੀਵਾਨ ਸਿੰਘ,ਕਵਲਜੀਤ ਸਿੰਘ,ਇੰਦਲਜੀਤ ਸਿੰਘ,ਮਹਿਲਪ੍ਰੀਤ ਸਿੰਘ,ਕਾਰਜ ਸਿੰਘ,ਗੁਰਦੇਵ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਾਲੇ ਦੌਰ ਵਿੱਚੋਂ ਗੁਜਰ ਰਿਹਾ ਹੈ।ਪਿੰਡਾਂ ਦੇ ਲੋਕ ਗੁਰਬਤ ਭਰੀ ਜਿੰਦਗੀ ਜਿਉ ਰਹੇ ਹਨ,ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਸੱਤਾ 'ਤੇ ਸਿਰਫ ਉਨਾਂ ਲੋਕਾਂ ਨੇ ਰਾਜ ਕੀਤਾ ਹੈ ਜਿੰਨਾਂ ਵੱਲ਼ੋਂ ਪੰਜਾਬ ਨੂੰ ਕਰਜੇ ਦੇ ਬੋਝ ਹੇਠਾਂ ਦੱਬਣ ਅਤੇ ਝੂਠੇ ਲਾਰਿਆਂ ਦੀ ਰਾਜਨੀਤੀ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ ਗਿਆ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਵੇਲੇ ਪੰਜਾਬ ਸੂਬਾ ਬਹੁਤ ਹੀ ਬੜੇ ਹੀ ਨਾਜੁਕ ਹਲਾਤਾਂ ਵਿੱਚੋਂ ਗੁਜਰ ਰਿਹਾ ਹੈ,ਪਿਛਲੇ ਤਿੰਨ ਸਾਲਾਂ ਤੋਂ ਸੱਤਾ 'ਤੇ ਆਈ ਭਗਵੰਤ ਮਾਨ ਦੀ ਸਰਕਾਰ ਨੇ ਝੂਠ ਬੋਲ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਧੋਖਾ ਕੀਤਾ ਹੈ ਅਤੇ ਇੱਥੋਂ ਦੇ ਹਲਾਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਬੂ ਵਿੱਚ ਨਹੀਂ ਹਨ।ਉਨਾਂ ਕਿਹਾ ਕਿ ਪੰਜਾਬ ਦੇ ਲੋਕ ਤਾਂ ਹੀ ਉੱਚਾ ਉੱਠ ਸਕਦੇ ਹਨ ਜਿਵੇਂ ਦੂਸਰੇ ਸੂਬਿਆਂ ਵਿੱਚ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ,ਉਵੇਂ ਹੀ ਪੰਜਾਬ ਵਿੱਚ ਵੀ ਸਾਨੂੰ ਇੱਕ ਇਮਾਨਦਾਰ ਅਤੇ ਬਿਨਾਂ ਭੇਦਭਾਵ ਲੋਕਾਂ ਦੀ ਸੇਵਾ ਕਰਨ ਵਾਲੀ ਸਾਫ ਸੁਥਰੀ ਪਾਰਟੀ ਭਾਜਪਾ ਨੂੰ ਮੌਕਾ ਦੇ ਕੇ ਪੰਜਾਬ ਦੀ ਕਾਇਆ ਕਲਪ ਕਰਨੀ ਹੋਵੇਗੀ।ਇਸ ਮੌਕੇ ਭਾਜਪਾ 'ਚ ਸ਼ਾਮਲ ਹੋਏ ਲੋਕਾਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਮੌਜੂਦ ਲੀਡਰਸ਼ਿਪ ਦੀ ਹਾਜਰੀ ਵਿੱਚ ਭਾਜਪਾ ਨੂੰ ਹੋਰ ਮਜਬੂਤ ਕਰਨ ਲਈ ਜੈਕਾਰੇ ਲਗਾਏ ਅਤੇ ਐਲਾਨ ਕੀਤਾ ਕਿ ਪਾਰਟੀ ਦੀ ਚੜਦੀ ਕਲਾ ਲਈ ਉਹ ਦਿਨ ਰਾਤ ਲਗਨ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ 'ਤੇ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮਹਿਲਾ ਮੋਰਚਾ ਪ੍ਰਧਾਨ ਚਰਨਜੀਤ ਕੌਰ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ,ਸੀਨੀਅਰ ਆਗੂ ਪਵਨ ਦੇਵਗਨ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ,ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ,ਗੁਰਪ੍ਰੀਤ ਸਿੰਘ ਬ੍ਰਹਮਪੁਰਾ,ਨਿਸ਼ਾਨ ਸਿੰਘ,ਹਰਪ੍ਰੀਤ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Leave a Reply