Nazrana Times

ਪੰਜਾਬੀ

ਜਲੰਧਰ ਦੇ ਡੀ ਸੀ ਵੱਲੋਂ ਦੁਕਾਨਦਾਰਾਂ ਨੂੰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਵੱਧ ਕੀਮਤਾਂ ਵਸੂਲਣ ਵਿਰੁੱਧ ਤਾੜਨਾ

02 Sep, 2025 09:44 PM

ਜਲੰਧਰ , ਮਨਜਿੰਦਰ ਸਿੰਘ ਭੋਗਪੁਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਜ਼ਨਰ ਮੰਗਲਵਾਰ ਨੂੰ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਵੱਧ ਕੀਮਤ ਵਸੂਲਣ ‘ਤੇ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰਾਂ ਵਲੋਂ ਹੜ੍ਹਾਂ ਦਾ ਹਵਾਲਾ ਦੇ ਕੇ ਕਰਿਆਨਾ, ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਚੀਜ਼ਾਂ ਵੱਧ ਕੀਮਤ ਉਤੇ ਵੇਚੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਅਜਿਹੀ ਲੁੱਟ-ਖਸੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਡਾ. ਅਗਰਵਾਲ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕੀਮਤਾਂ ਵਿੱਚ ਨਾਜਾਇਜ਼ ਵਾਧੇ ਨੂੰ ਰੋਕਣ ਲਈ ਨਿਯਮਿਤ ਤੌਰ ’ਤੇ ਬਜ਼ਾਰਾਂ ਵਿੱਚ ਨਿਰੀਖਣ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਦੁਕਾਨਾਂਦਾਰਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਵਾਜਿਬ ਰੇਟਾਂ ’ਤੇ ਹੀ ਚੀਜ਼ਾਂ ਵੇਚੀਆਂ ਜਾਣ।

Latest News