ਪੰਜਾਬ ਵਿੱਚ ‘ਆਪ’ ਸਰਕਾਰ ਦੇ ਰਾਜ ਦੌਰਾਨ ਵਿਕਾਸ ਕਾਰਜ ਠੱਪ,ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ: ਜਸਵਿੰਦਰ ਸਿੰਘ,ਰਾਣਾ ਪਵਾਰ

ਪੰਜਾਬ ਵਿੱਚ ‘ਆਪ’ ਸਰਕਾਰ ਦੇ ਰਾਜ ਦੌਰਾਨ ਵਿਕਾਸ ਕਾਰਜ ਠੱਪ,ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ: ਜਸਵਿੰਦਰ ਸਿੰਘ,ਰਾਣਾ ਪਵਾਰ

ਫੋਕੇ ਬਿਆਨ ਦੇਣ ਦੀ ਬਜਾਏ ਲੋਕਾਂ ਨੂੰ ਜਵਾਬ ਦੇਵੇ ਭਗਵੰਤ ਮਾਨ ਸਰਕਾਰ,ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਬਣੇਗੀ ਸਰਕਾਰ: ਕਾਂਗਰਸੀ ਆਗੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,27 ਨਵੰਬਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਮਨਜੀਤ ਸਿੰਘ ਸਿੱਕੀ ਦੇ ਸਿਆਸੀ ਸਲਾਹਕਾਰ ਜਸਵਿੰਦਰ ਸਿੰਘ ਅਤੇ ਸੀਨੀਅਰ ਯੂਥ ਆਗੂ ਰਣਜੀਤ ਸਿੰਘ ਰਾਣਾ ਪਵਾਰ ਪੀਏ ਨੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਫੋਕੇ ਬਿਆਨ ਦੇਣ ਅਤੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਉਣ ਤੱਕ ਹੀ ਸੀਮਤ ਰਹਿ ਗਈ ਹੈ। ਸਰਕਾਰ ਵੱਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਅੱਜ ਪੰਜਾਬ ਦੇ ਕਿਸੇ ਵੀ ਖੇਤਰ ਵਿੱਚ ਜ਼ਮੀਨੀ ਪੱਧਰ 'ਤੇ ਕੋਈ ਠੋਸ ਵਿਕਾਸ ਨਜ਼ਰ ਨਹੀਂ ਆ ਰਿਹਾ। ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਜਨਤਕ ਕੰਮਾਂ ਦੀ ਹਾਲਤ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ।ਦਿਨ-ਦਿਹਾੜੇ ਕਤਲ,ਗੈਂਗਸਟਰਵਾਦ,ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ।ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੇ ਨਾਂ 'ਤੇ ਕੀਤੇ ਗਏ ਵਾਅਦਿਆਂ ਅਤੇ ਅਸਲੀਅਤ ਵਿਚਲੇ ਫ਼ਰਕ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਲੋਕਾਂ ਦਾ ਰੁਝਾਨ ਮੁੜ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਅਤੇ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਪੰਜਾਬ ਨੂੰ ਮੁੜ ਵਿਕਾਸ,ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਆਉਣ ਲਈ ਵਚਨਬੱਧ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.