ਡਾ.ਹਰਮਨਦੀਪ ਸਿੰਘ ਵਲੋਂ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਗਿਆ ਅਹੁਦਾ
- ਸਿੱਖਿਆ/ਵਿਗਿਆਨ
- 17 Apr,2025

ਕੰਪਿਊਟਰ ਸਾਇੰਸ ਵਿਸ਼ੇ ਵਿੱਚ ਪੀਐਚਡੀ ਡਿਗਰੀ ਹਾਸਲ ਹਨ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ
ਵੱਖ-ਵੱਖ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੈਗ਼ਜ਼ੀਨਾਂ ਵਿੱਚ ਛਪ ਚੁੱਕੇ ਹਨ ਖੋਜ ਪੱਤਰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਅਪ੍ਰੈਲ 2025
ਸ਼੍ਰੋਮਣੀ ਗੁਰੁਦਵਾਰਾ ਪ੍ਰਬੰਧਕ ਕਮੋਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਡਾ.ਹਰਮਨਦੀਪ ਸਿੰਘ ਨੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸ.ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਪੰਚਮ ਪਾਤਸ਼ਾਹੀ ਚੋਹਲਾ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਕਾਲਜ ਪਹੁੰਚ ਕੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੂੰ ਮੁਬਾਰਕਬਾਦ ਦਿੱਤੀ। ਜ਼ਿਕਰਯੋਗ ਹੈ ਕਿ ਡਾ.ਹਰਮਨਦੀਪ ਸਿੰਘ ਉੱਚ ਵਿੱਦਿਆ ਹਾਸਿਲ ਤੇ ਤਜ਼ਰਬੇਕਾਰ ਪ੍ਰਸ਼ਾਸ਼ਕੀ ਅਹੁਦਿਆਂ 'ਤੇ ਬਿਰਾਜ਼ਮਾਨ ਰਹੇ ਹਨ।ਉਨ੍ਹਾਂ ਨੇ ਆਪਣੀ ਪੀਐਚਡੀ ਦੀ ਡਿਗਰੀ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਪੂਰਨ ਕੀਤੀ ਹੈ।ਉਨ੍ਹਾਂ ਦੇ ਬਹੁਤ ਸਾਰੇ ਖੋਜ-ਪੱਤਰ ਵੱਖ-ਵੱਖ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੈਗਜ਼ੀਨਾਂ ਵਿੱਚ ਛਪ ਚੁੱਕੇ ਹਨ। ਉਹ ਪਿਛਲੇ 10 ਸਾਲਾਂ ਤੋਂ ਵੱਖ-ਵੱਖ ਕਾਲਜਾਂ ਵਿੱਚ ਪ੍ਰਿੰਸੀਪਲ ਦੇ ਅਹੁਦੇ 'ਤੇ ਬਿਰਾਜਮਾਨ ਰਹੇ ਹਨ।ਅੱਜ ਉਨ੍ਹਾਂ ਪ੍ਰਿੰਸੀਪਲ ਦੇ ਅਹੁਦੇ 'ਤੇ ਬਿਰਾਜ਼ਮਾਨ ਹੁੰਦਿਆਂ ਕਾਲਜ ਦੇ ਪ੍ਰਸ਼ਾਸ਼ਨਿਕ ਢਾਂਚੇ ਨੂੰ ਸੁਚੱਜਤਾ ਨਾਲ ਚਲਾਉਣ ਦਾ ਦ੍ਰਿੜ ਨਿਸਚਾ ਦਰਸਾਇਆ।ਉਥੇ ਹੀ ਇਲਕੇ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਵੀਆਂ ਤਕਨੀਕਾਂ ਪ੍ਰਫੁਲਤ ਕਰਨ 'ਤੇ ਜ਼ੋਰ ਦਿੱਤਾ। ਉਹਨਾ ਦੱਸਿਆ ਕਿ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਦੀ ਸਹਾਇਤਾ ਨਾਲ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਲਈ ਵਿਕਾਸ ਦੇ ਨਵੇਂ ਮੌਕੇ ਦਿਤੇ ਜਾਣਗੇ। ਉਨ੍ਹਾਂ ਆਖਿਆ ਕਿ ਵਿਦਿਆਰਥੀਆਂ ਵਿੱਚ ਵੱਖ-ਵੱਖ ਵਿਦਿਅਕ ਅਤੇ ਸਹਿਵਿਦਿਅਕ ਗਤੀਵਿਧੀਆ ਦੇ ਮੁਕਬਲੇ ਕਰਵਾ ਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਣਦਾ ਯੋਗਦਾਨ ਦੇਣ ਲਈ ਹਮੇਸ਼ਾ ਤਿਆਰ ਰਹਿਣਗੇ।ਕਾਲਜ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
Posted By:

Leave a Reply