ਕਨੂੰਨ ਵਿਵਸਥਾ ਡਾਵਾਂਡੋਲ ਹੋ ਚੁਕੀ ਹੈ ਪ੍ਰਸ਼ਾਸਨ ਖਾਮੋਸ਼ ਹੈ ਸਰਕਾਰ ਮਸ਼ਹੂਰੀਆਂ ਕਰਨ ਵਿਚ ਵਿਅਸਤ ਹੈ-: ਸ੍ਰ ਗੁਰਬਖਸ਼ ਸਿੰਘ ਸ਼ੇਰਗਿਲ
- ਰਾਜਨੀਤੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਅਧਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਵਿੱਚ ਪਾਰਟੀ ਅਹੁਦੇਦਾਰਾਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਕਨੂੰਨ ਵਿਵਸਥਾ ਡਾਵਾਂਡੋਲ ਹੋ ਗਈ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ, ਗੋਲੀਆਂ ਚਲਣਾ ਤਾਂ ਆਮ, ਇਥੋਂ ਤੱਕ ਕਿ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ,ਹਾਲੀ ਕਿ ਉਹਨਾਂ ਕੋਲ ਖੁਦ ਕੋਲ਼ ਵੀ ਹਥਿਆਰ ਹੁੰਦੇ ਹਨ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਮਸ਼ਹੂਰੀਆਂ ਵਿੱਚ ਵਿਅਸਤ ਹੈ। ਮਹਿੰਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੂੰ ਠੱਲ੍ਹ ਪਾਉਣ ਦੀ ਬਜਾਏ ਮੁੱਖ ਮੰਤਰੀ ਅਤੇ ਮੰਤਰੀ ਜ਼ਿਆਦਾ ਟੂਰ ਤੇ, ਉਦਘਾਟਨ ਕਰਨ ਅਤੇ ਪ੍ਰੋਗਰਾਮਾਂ ਵਿੱਚ ਚੁਟਕਲੇ ਸੁਨਾਉਣ ਵਿੱਚ ਵਿਅਸਤ ਰਹਿੰਦੇ ਹਨ। ਉਥੋਂ ਭੀੜ ਤੋਂ ਵਾਹ ਵਾਹ ਕਰਵਾਕੇ ਖੁਸ਼ ਹੁੰਦੇ ਹਨ।
ਨਸ਼ਿਆਂ ਨੇ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ, ਨਸ਼ਿਆਂ ਦੀ ਲੋੜ ਨੂੰ ਪੂਰਾ ਕਰਨ ਲਈ ਨੌਜਵਾਨ ਸ਼ਰੇਆਮ ਲੁੱਟਾਂ ਖੋਹਾਂ ਕਰ ਰਹੇ ਹਨ। ਸ਼ਾਇਦ ਸਬੰਧਤ ਅਧਿਕਾਰੀ ਮੁੱਖ ਮੰਤਰੀ ਨੂੰ ਸਹੀ ਰਿਪੋਰਟ ਨਹੀਂ ਦੇ ਰਹੇ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਅਧਿਕਾਰ ਸੰਘਰਸ਼ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਹਨਾਂ ਸਮੱਸਿਆਵਾਂ ਵੱਲ ਧਿਆਨ ਦੇਣ। ਸੜਕਾਂ ਤੇ ਝੂਠੇ ਅੰਕੜਿਆਂ ਦੇ ਬੋਰਡਾਂ ਨਾਲ ਲੋਕਾਂ ਨੂੰ ਭਰਮਾਇਆ ਨਹੀਂ ਜਾ ਸਕਦਾ। ਜ਼ਮੀਨੀ ਹਕੀਕਤਾਂ ਬਿਲਕੁਲ ਵੱਖ ਹਨ ਅਤੇ ਉਨ੍ਹਾਂ ਅਨੁਸਾਰ ਹੀ ਸਰਕਾਰਾਂ ਨੂੰ ਕੰਮ ਕਰਨ ਲਈ ਪ੍ਰੋਗਰਾਮ ਬਣਾਉਣੇ ਚਾਹੀਦੇ ਹਨ। ਮੀਟਿੰਗ ਵਿੱਚ ਇੰਜ ਦੇਵ ਪ੍ਰਕਾਸ਼ ਸਹੋਤਾ, ਇੰਜ ਜਰਨੈਲ ਸਿੰਘ, ਇੰਜ ਰਾਮ ਸਿੰਘ, ਹਰਪ੍ਰੀਤ ਸਿੰਘ ਗਿੱਲ ਪਾਰਟੀ ਮੀਡੀਆ ਇੰਚਾਰਜ, ਜਗਜੀਤ ਸਿੰਘ ਪੰਡੋਰੀ, ਸੁਲੱਖਣ ਸਿੰਘ ਨਾਗ, ਸੁਖਦੇਵ ਸਿੰਘ ਨਾਗ ਅਤੇ ਹੋਰ ਮੈਂਬਰਾਂ ਵੱਲੋਂ ਸਰਕਾਰ ਦੇ ਢਿੱਲੇ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ।
Leave a Reply