ਪਿੰਡ ਧੂੰਦਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- 07 Mar,2025

ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,7 ਮਾਰਚ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਧੂੰਦਾ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਤ ਮੌਜੂਦਾ ਪੰਚਾਇਤ ਮੈਂਬਰਾਂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪੰਚਾਇਤ ਮੈਂਬਰ ਗੁਰਜੰਟ ਸਿੰਘ, ਪੰਚਾਇਤ ਮੈਂਬਰ ਕਾਂਤਾ ਰਾਣੀ, ਪੰਚਾਇਤ ਮੈਂਬਰ ਸੁਖਵਿੰਦਰ ਕੌਰ ਪਤਨੀ ਚਮਕੌਰ ਸਿੰਘ ਅਤੇ ਮੋਹਤਬਰ ਮੰਗਲ ਸਿੰਘ ਰੰਧਾਵਾ ਟਰਾਂਸਪੋਰਟ ਵਾਲੇ, ਮੰਗਲ ਸਿੰਘ ਪੁੱਤਰ ਤਾਰਾ ਸਿੰਘ, ਲਖਵਿੰਦਰ ਸਿੰਘ ਫੌਜੀ,ਸਰਵਣ ਸਿੰਘ, ਬਲਵਿੰਦਰ ਸਿੰਘ ਆਦਿ ਪਰਿਵਾਰਕ ਮੁਖੀਆਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ 'ਤੇ ਗੱਲ ਕਰਦਿਆਂ ਕਿਹਾ ਕਿ ਸੋਨੇ ਦੀ ਚਿੜੀ ਕਿਹਾ ਜਾਂਦਾ ਪੰਜਾਬ ਅੱਜ ਸੱਤਾ 'ਤੇ ਰਾਜ ਕਰਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੁੱਟ ਖਸੁੱਟ ਅਤੇ ਗੰਦੀ ਰਾਜਨੀਤੀ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ।ਪੰਜਾਬ ਦੇ ਲੋਕ ਸਹਿਮੇ ਡਰੇ ਹਨ, ਕੋਈ ਵੀ ਇੱਥੇ ਉਦਯੋਗ,ਵਪਾਰ ਕਰਨ ਲਈ ਤਿਆਰ ਨਹੀਂ ਹੈ,ਜਿਸ ਕਾਰਨ ਪੰਜਾਬ ਵਿੱਚੋਂ ਉਦਯੋਗ ਬਾਹਰ ਜਾ ਰਿਹਾ ਹੈ।ਸਾਡੀ ਨੌਜਵਾਨ ਪੀੜੀ ਇੱਥੇ ਰਹਿ ਕੇ ਖੁਸ਼ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਦਾ ਭਲਾ ਅਗਰ ਕਰ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੈ,ਜਿਸ ਨੇ ਦੇਸ਼ ਦੇ ਦੂਸਰੇ ਸੂਬਿਆਂ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਆ ਕੇ ਵਾਰ-ਵਾਰ ਲੋਕਾਂ ਦਾ ਫਤਵਾ ਖੱਟ ਕੇ ਸਾਬਤ ਕਰ ਦਿੱਤਾ ਹੈ ਕਿ ਅਗਰ ਲੋਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਹੱਲ ਕਰ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੈ।ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਲੋਕ ਕੇਂਦਰ ਦੀਆਂ ਆ ਰਹੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ ਕਿਉਂਕਿ ਪੰਜਾਬ ਦੀ ਸੱਤਾ 'ਤੇ ਝੂਠ ਬੋਲ ਕੇ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਹੋਰ ਕੰਗਾਲ ਅਤੇ ਜੰਗਲ ਰਾਜ ਵਿੱਚ ਬਦਲ ਦਿੱਤਾ ਹੈ,ਜਿਸ ਕਾਰਨ ਰੋਜਾਨਾ ਕਤਲ,ਡਿਕੈਤੀ, ਚੋਰੀਆਂ,ਫਿਰੌਤੀ ਦੀਆਂ ਘਟਨਾਵਾਂ ਹੋ ਰਹੀਆਂ ਹਨ ਜੋ 'ਆਪ' ਸਰਕਾਰ ਕੰਟਰੋਲ ਕਰਨ ਵਿੱਚ ਬੁਰੀ ਤਰਾਂ ਫੇਲ ਹੋਈ ਪਈ ਹੈ।ਇਸ ਮੌਕੇ 'ਤੇ ਉਨਾਂ ਨਾਲ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਸਰਕਲ ਪ੍ਰਧਾਨ ਮੇਹਰ ਸਿੰਘ, ਨਰਿੰਦਰ ਸਿਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਸਾਹਿਬਾਨ ਵੀ ਮੌਜੂਦ ਸਨ।
Posted By:

Leave a Reply