ਪਿੰਡ ਲੇਹਲ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਦੋ ਪੱਖੇ ਭੇਂਟ ਕੀਤੇ
ਅੱਪਰਾ, 14 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਲੇਹਲ ਵਿਖੇ ਸਕੂਲ ਦੇ ਬੱਚਿਆਂ ਵਾਸਤੇ ਪੱਖੇ ਭੇਂਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸ. ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਦੇ ਪਰਿਵਾਰ ਵੱਲੋਂ ਗਰਮੀ ਦੇ ਮੌਸਮ ਨੂੰ ਮਦੇਨਜ਼ਰ ਰੱਖਦੇ ਹੋਏ ਸਕੂਲ ਦੇ ਬੱਚਿਆਂ ਵਾਸਤੇ 02 ਛੱਤ ਵਾਲੇ ਪੱਖੇ ਭੇਂਟ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਕਸ਼ਮੀਰ ਸਿੰਘ ਰਿਟਾਇਰ ਏ. ਐੱਸ. ਆਈ ਦੇ ਪਰਿਵਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਵਾਸਤੇ ਮੱਦਦ ਕਰਦੇ ਰਹਿਣਗੇ। ਇਸ ਸਮੇਂ ਸਕੂਲ ਮੁਖੀ ਸ਼੍ਰੀਮਤੀ ਅਮਨਦੀਪ ਕੌਰ ਨੇ ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਦੇ ਪਰਿਵਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ ਅਤੇ ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਨਦੀਪ ਕੌਰ, ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਅਤੇ ਸਮੂਹ ਸਕੂਲ ਸਟਾਫ ਆਦਿ ਹਾਜ਼ਰ ਸਨ।
Posted By: GURBHEJ SINGH ANANDPURI